ਸਫਾਈ ਕਰਮਚਾਰੀ ਦੀ ਮੰਗਾਂ

ਹਰਿਆਣਾ ਸਰਕਾਰ ਸਫਾਈ ਕਰਮਚਾਰੀ ਦੀ ਮੰਗਾਂ ‘ਤੇ ਕਾਰਵਾਈ ਕਰ ਰਹੀ ਹੈ: ਵਿਪੁਲ ਗੋਇਲ

ਹਰਿਆਣਾ, 08 ਸਤੰਬਰ 2026: ਕੈਬਨਿਟ ਮੰਤਰੀ ਵਿਪੁਲ ਗੋਇਲ ਨੇ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਸਫਾਈ ਕਰਮਚਾਰੀਆਂ ਦੇ ਹਿੱਤ ‘ਚ ਲਏ ਗਏ ਸਕਾਰਾਤਮਕ ਫੈਸਲਿਆਂ ਅਤੇ ਸਰਕਾਰ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਅਪੀਲਾਂ ਦੇ ਨਤੀਜੇ ਦਿਖਾਈ ਦੇ ਰਹੇ ਹਨ। ਅੱਜ, ਸੂਬੇ ਭਰ ‘ਚ 387 ਸਫਾਈ ਕਰਮਚਾਰੀ ਕੰਮ ‘ਤੇ ਵਾਪਸ ਪਰਤ ਆਏ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਸਫਾਈ ਕਰਮਚਾਰੀਆਂ ਦੇ ਹਿੱਤ ‘ਚ ਕਈ ਮਹੱਤਵਪੂਰਨ ਫੈਸਲੇ ਲਏ ਹਨ। ਯੋਗ ਸਫਾਈ ਕਰਮਚਾਰੀਆਂ ਨੂੰ ਹਰਿਆਣਾ ਕੰਟਰੈਕਟੂਅਲ ਕਰਮਚਾਰੀ (ਸੇਵਾ ਸੁਰੱਖਿਆ) ਐਕਟ, 2024 ਦੇ ਤਹਿਤ ਨੌਕਰੀ ਸੁਰੱਖਿਆ ਪ੍ਰਦਾਨ ਕੀਤੀ ਜਾਵੇਗੀ, ਜਦੋਂ ਕਿ 10 ਸਾਲਾਂ ਤੋਂ ਵੱਧ ਸੇਵਾ ਪੂਰੀ ਕਰਨ ਵਾਲੇ ਯੋਗ ਸਫਾਈ ਕਰਮਚਾਰੀਆਂ ਦੀ ਕੁੱਲ ਮਾਸਿਕ ਅਦਾਇਗੀ ₹20,590 ਤੋਂ ਵਧਾ ਕੇ ₹25,560 ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਹੋਰ ਸਮਾਜਿਕ ਅਤੇ ਆਰਥਿਕ ਸੁਰੱਖਿਆ ਲਾਭ ਵੀ ਪ੍ਰਦਾਨ ਕੀਤੇ ਜਾ ਰਹੇ ਹਨ।

ਗੋਇਲ ਨੇ ਕਿਹਾ ਕਿ ਸਰਕਾਰ ਹਰ ਕਦਮ ‘ਤੇ ਸਫਾਈ ਕਰਮਚਾਰੀਆਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਸਕਾਰਾਤਮਕ ਗੱਲਬਾਤ ਅਤੇ ਕਾਰਵਾਈ ‘ਚ ਲਗਾਤਾਰ ਰੁੱਝੀ ਹੋਈ ਹੈ। ਰਾਜ ਦੇ ਹਿੱਤ ਵਿੱਚ ਕੰਮ ‘ਤੇ ਵਾਪਸ ਆਏ ਸਾਰੇ ਸਫਾਈ ਕਰਮਚਾਰੀਆਂ ਦਾ ਸਵਾਗਤ ਕਰਦੇ ਹੋਏ, ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀ ਸਫਾਈ ਪ੍ਰਣਾਲੀ ਦੇ ਸੁਚਾਰੂ ਕੰਮਕਾਜ ਨੂੰ ਯਕੀਨੀ ਬਣਾਉਣ ‘ਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।

ਕੈਬਨਿਟ ਮੰਤਰੀ ਨੇ ਬਾਕੀ ਸਫਾਈ ਕਰਮਚਾਰੀਆਂ ਨੂੰ ਵੀ ਜਲਦੀ ਤੋਂ ਜਲਦੀ ਕੰਮ ‘ਤੇ ਵਾਪਸ ਆਉਣ ਅਤੇ ਰਾਜ ਦੀ ਸਫਾਈ ਪ੍ਰਣਾਲੀ ਨੂੰ ਮਜ਼ਬੂਤ ​​ਕਰਨ ‘ਚ ਆਪਣੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ।

Read More: ਲਾਡੋ ਲਕਸ਼ਮੀ ਯੋਜਨਾ ਦੀਆਂ ਲਾਭਪਾਤਰੀ ਔਰਤਾਂ ਨੂੰ ਕਿਸੇ ਹੋਰ ਯੋਜਨਾ ਦੇ ਲਾਭ ਤੋਂ ਵਾਂਝਾ ਨਹੀਂ ਰੱਖਿਆ ਜਾਵੇਗਾ: CM ਨਾਇਬ ਸੈਣੀ

ਵਿਦੇਸ਼

Scroll to Top