ਹਰਿਆਣਾ, 18 ਜੂਨ 2025: ਹਰਿਆਣਾ ਸਰਕਾਰ (Haryana Government) ਨੇ ਸਾਰੇ ਪ੍ਰਸ਼ਾਸਨਿਕ ਸਕੱਤਰਾਂ, ਵਿਭਾਗਾਂ ਦੇ ਮੁਖੀਆਂ, ਮੁੱਖ ਪ੍ਰਸ਼ਾਸਕਾਂ ਅਤੇ ਬੋਰਡਾਂ ਅਤੇ ਨਿਗਮਾਂ ਦੇ ਪ੍ਰਬੰਧ ਨਿਰਦੇਸ਼ਕਾਂ, ਮੰਡਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਹਰਿਆਣਾ ਸੇਵਾ ਅਧਿਕਾਰ ਕਾਨੂੰਨ, 2014 ਦੇ ਉਪਬੰਧਾਂ ਅਧੀਨ ਜਨਤਕ ਸੇਵਾਵਾਂ ਨਾਲ ਸਬੰਧਤ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ।
ਮੁੱਖ ਸਕੱਤਰ ਅਨੁਰਾਗ ਰਸਤੋਗੀ ਵੱਲੋਂ ਜਾਰੀ ਨਿਰਦੇਸ਼ਾਂ ‘ਚ ਕਿਹਾ ਹੈ ਕਿ ਸਾਰੀਆਂ ਪਹਿਲੀ ਸ਼ਿਕਾਇਤ ਨਿਵਾਰਨ ਅਥਾਰਟੀਆਂ (FRGA) ਅਤੇ ਦੂਜੀ ਸ਼ਿਕਾਇਤ ਨਿਵਾਰਨ ਅਥਾਰਟੀਆਂ (SGRA) ਲਈ ਨਾਗਰਿਕਾਂ ਵੱਲੋਂ ਦਰਜ ਕਰਵਾਈਆਂ ਸ਼ਿਕਾਇਤਾਂ ਦਾ ਨਿਪਟਾਰਾ ਐਕਟ ‘ਚ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਕਰਨਾ ਲਾਜ਼ਮੀ ਹੈ।
ਹੁਕਮਾਂ ਮੁਤਾਬਕ ਪਹਿਲੀ ਸ਼ਿਕਾਇਤ ਨਿਵਾਰਨ ਅਥਾਰਟੀ ਅਤੇ ਦੂਜੀ ਸ਼ਿਕਾਇਤ ਨਿਵਾਰਨ ਅਥਾਰਟੀ ਹਰ ਸੋਮਵਾਰ ਨੂੰ ਲੰਬਿਤ ਸ਼ਿਕਾਇਤਾਂ ਦੀ ਇੱਕ ਸੂਚੀ ਤਿਆਰ ਕਰਨ ਅਤੇ ਉਨ੍ਹਾਂ ਨੂੰ ਆਪਣੇ ਕੋਲ ਰੱਖਣ ਅਤੇ ਇੱਕ ਹਫ਼ਤੇ ਦੇ ਅੰਦਰ ਪਹਿਲ ਦੇ ਆਧਾਰ ‘ਤੇ ਉਨ੍ਹਾਂ ਦਾ ਨਿਪਟਾਰਾ ਕਰਨ ਦੀ ਕੋਸ਼ਿਸ਼ ਕਰਨ। ਇਸ ਪ੍ਰਕਿਰਿਆ ਨਾਲ ਸ਼ਿਕਾਇਤ ਨਿਵਾਰਨ ਦੀ ਗਤੀ ਤੇਜ਼ ਹੋਵੇਗੀ ਅਤੇ ਨਾਗਰਿਕਾਂ ਨੂੰ ਸਮੇਂ ਸਿਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣਗੀਆਂ।
Read More: ਹਰਿਆਣਾ ‘ਚ AI ਤੇ ਸਾਫ਼ ਹਵਾ ਪ੍ਰੋਜੈਕਟਾਂ ਲਈ ਸਿਰਜੀਆਂ ਨਵੀਆਂ ਅਸਾਮੀਆਂ