ਹਰਿਆਣਾ , 14 ਮਈ, 2025: ਹਰਿਆਣਾ ਸਰਕਾਰ ਨੇ ਹਰਿਆਣਾ ਸਟਾਫ ਸਿਲੈਕਸ਼ਨ ਕਮਿਸ਼ਨ (HSSC) ਰਾਹੀਂ 7,596 ਗਰੁੱਪ-ਡੀ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਹ ਪਹਿਲ ਨਾ ਸਿਰਫ਼ ਰੁਜ਼ਗਾਰ ਪੈਦਾ ਕਰਨ ਨੂੰ ਹੁਲਾਰਾ ਦੇਵੇਗੀ ਸਗੋਂ ਸਮਾਜਿਕ ਸ਼ਮੂਲੀਅਤ ਅਤੇ ਨਿਰਪੱਖਤਾ ਨੂੰ ਵੀ ਯਕੀਨੀ ਬਣਾਏਗੀ।
ਯੋਗਤਾ ਮਾਪਦੰਡ- ਇਨ੍ਹਾਂ ਅਸਾਮੀਆਂ ਲਈ ਚੋਣ ਪ੍ਰਕਿਰਿਆ ‘ਚ ਉਮੀਦਵਾਰਾਂ ਦੇ ਸਾਂਝੇ ਯੋਗਤਾ ਟੈਸਟ (CET) ਦੇ ਅੰਕਾਂ ਦੀ ਵਰਤੋਂ ਕੀਤੀ ਜਾਵੇਗੀ। ਇਹ ਇੱਕ ਪਾਰਦਰਸ਼ੀ ਅਤੇ ਯੋਗਤਾ-ਅਧਾਰਤ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾਏਗਾ।
ਵਿਸ਼ੇਸ਼ ਰਾਖਵਾਂਕਰਨ- ਹਰਿਆਣਾ ਦੇ ਇਤਿਹਾਸ ‘ਚ ਪਹਿਲੀ ਵਾਰ, ਗਰੁੱਪ-ਡੀ ਭਰਤੀ ‘ਚ 605 ਅਸਾਮੀਆਂ ਅਤੇ ਹੋਰ ਅਨੁਸੂਚਿਤ ਜਾਤੀਆਂ (DSC) ਲਈ ਅਤੇ 604 ਅਸਾਮੀਆਂ ਹੋਰ ਅਨੁਸੂਚਿਤ ਜਾਤੀਆਂ (OSC) ਲਈ ਰਾਖਵੀਆਂ ਕੀਤੀਆਂ ਹਨ। ਇਸ ਤੋਂ ਇਲਾਵਾ, BCA, BCB, EWS, PH, ESP, ESM ਆਦਿ ਵਰਗੀਆਂ ਸ਼੍ਰੇਣੀਆਂ ਲਈ ਰਾਖਵੀਆਂ ਸੀਟਾਂ ਦੀ ਵਿਵਸਥਾ ਵੀ ਕੀਤੀ ਗਈ ਹੈ। ਇਹ ਕਦਮ ਅੰਤਰ-ਜਾਤੀ ਅਸਮਾਨਤਾਵਾਂ ਨੂੰ ਦੂਰ ਕਰਨ ਅਤੇ ਰਾਖਵੇਂਕਰਨ ਲਾਭਾਂ ਦੀ ਨਿਰਪੱਖ ਵੰਡ ਨੂੰ ਯਕੀਨੀ ਬਣਾਉਣ ਵੱਲ ਇੱਕ ਇਤਿਹਾਸਕ ਪਹਿਲ ਹੈ |
ਕੇਂਦਰ ਅਤੇ ਹਰਿਆਣਾ ਸਰਕਾਰਾਂ ਦਾ ਸਾਂਝਾ ਟੀਚਾ ‘ਅੰਤਯੋਦਯ’ ਯਾਨੀ ਸਮਾਜ ਦੇ ਸਭ ਤੋਂ ਵਾਂਝੇ ਵਰਗ ਦੇ ਵਿਕਾਸ ਨੂੰ ਤਰਜੀਹ ਦੇਣਾ ਹੈ। ਇਹ ਭਰਤੀ ਪ੍ਰਕਿਰਿਆ ਸਮਾਜ ਦੇ ਸਾਰੇ ਵਰਗਾਂ, ਖਾਸ ਕਰਕੇ ਅਨੁਸੂਚਿਤ ਜਾਤੀਆਂ ਅਤੇ ਹੋਰ ਪੱਛੜੇ ਭਾਈਚਾਰਿਆਂ ਨੂੰ ਉਨ੍ਹਾਂ ਦੇ ਅਧਿਕਾਰ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਾਡੀ ਸਰਕਾਰ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਅਤੇ ਸਮਾਜ ਦੇ ਹਰ ਵਰਗ ਨੂੰ ਵਿਕਾਸ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਵਚਨਬੱਧ ਹੈ। ਇਹ ਭਰਤੀ ਪ੍ਰਕਿਰਿਆ ਨਾ ਸਿਰਫ਼ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰੇਗੀ ਬਲਕਿ ਸਮਾਜਿਕ ਨਿਆਂ ਨੂੰ ਵੀ ਮਜ਼ਬੂਤ ਕਰੇਗੀ।
Read More: HSSC: ਹਰਿਆਣਾ ਸਟਾਫ ਸਿਲੈਕਸ਼ਨ ਕਮਿਸ਼ਨ ਦੇ ਲਿੰਕ ਅਫਸਰ ਦੀ ਨਿਯੁਕਤੀ