Site icon TheUnmute.com

ਹਰਿਆਣਾ ਸਰਕਾਰ ਵੱਲੋਂ ਮਹਿੰਦਰਗੜ੍ਹ ਦੇ 163 ਘਰਾਂ ਦੇ ਉੱਪਰੋਂ ਲੰਘਦੀਆਂ ਬਿਜਲੀ ਤਾਰਾਂ ਹਟਾਈਆਂ ਜਾਣਗੀਆਂ

Mahendragarh

ਚੰਡੀਗੜ੍ਹ 18 ਮਾਰਚ, 2025: ਹਰਿਆਣਾ ਦੇ ਊਰਜਾ ਮੰਤਰੀ ਅਨਿਲ ਵਿਜ ਨੇ ਹਰਿਆਣਾ ਵਿਧਾਨ ਸਭਾ ‘ਚ ਕਿਹਾ ਕਿ ਮਹਿੰਦਰਗੜ੍ਹ (Mahendragarh) ਵਿਧਾਨ ਸਭਾ ਹਲਕੇ ਅਧੀਨ ਆਉਂਦੇ 163 ਰਿਹਾਇਸ਼ੀ ਘਰਾਂ/ਸਥਾਨਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਦੇ ਉੱਪਰੋਂ ਬਿਜਲੀ ਦੀਆਂ ਤਾਰਾਂ ਲੰਘ ਰਹੀਆਂ ਹਨ।

ਮੰਤਰੀ ਅਨਿਲ ਵਿਜ ਨੇ ਕਿਹਾ ਕਿ ਇਨ੍ਹਾਂ ਤਾਰਾਂ ਨੂੰ ਬਦਲਣ ਦੇ ਪ੍ਰਸਤਾਵ ਨੂੰ ਹਰਿਆਣਾ ਸਰਕਾਰ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ ਅਤੇ ਇਹ ਕੰਮ ਛੇ ਮਹੀਨਿਆਂ ਦੇ ਅੰਦਰ ਪੂਰਾ ਹੋਣ ਦੀ ਸੰਭਾਵਨਾ ਹੈ।

ਜਿਕਰਯੋਗ ਹੈ ਕਿ ਅਨਿਲ ਵਿਜ ਅੱਜ ਇੱਥੇ ਹਰਿਆਣਾ ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ ਦੌਰਾਨ ਚੁੱਕੇ ਗਏ ਇੱਕ ਸਵਾਲ ਦਾ ਜਵਾਬ ਦੇ ਰਹੇ ਸਨ। ਇਸ ਜਵਾਬ ‘ਤੇ ਹਲਕੇ ਨਾਲ ਸੰਬੰਧਿਤ ਵਿਧਾਇਕ ਨੇ ਕੈਬਿਨਟ ਮੰਤਰੀ ਅਨਿਲ ਵਿਜ ਦਾ ਵੀ ਧੰਨਵਾਦ ਕੀਤਾ ਹੈ।

Read More: Tangri Dam: ਹਰਿਆਣਾ ਸਰਕਾਰ ਵੱਲੋਂ ਟਾਂਗਰੀ ਡੈਮ ਰੋਡ ਨੂੰ ਚੌੜਾ ਕਰਨ ਦਾ ਕੰਮ ਸ਼ੁਰੂ

Exit mobile version