CM Nayab Singh Saini

ਭ੍ਰਿਸ਼ਟਾਚਾਰ ਵਿਰੁੱਧ ਹਰਿਆਣਾ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ: CM ਨਾਇਬ ਸਿੰਘ ਸੈਣੀ

ਚੰਡੀਗੜ੍ਹ, 28 ਮਾਰਚ 2025: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (CM Nayab Singh Saini) ਨੇ ਕਿਹਾ ਕਿ ਸੂਬਾ ਸਰਕਾਰ ਪਿਛਲੇ 11 ਸਾਲਾਂ ਤੋਂ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਨਾਲ ਲਗਾਤਾਰ ਕੰਮ ਕਰ ਰਹੀ ਹੈ ਅਤੇ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ, ਕਰਮਚਾਰੀਆਂ ਜਾਂ ਹੋਰਾਂ ਨੂੰ ਕਿਸੇ ਵੀ ਹਾਲਤ ‘ਚ ਬਖਸ਼ਿਆ ਨਹੀਂ ਜਾ ਰਿਹਾ ਹੈ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ (CM Nayab Singh Saini) ਅੱਜ ਇੱਥੇ ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਵਿਧਾਇਕ ਡਾ. ਰਘੁਬੀਰ ਕਾਦੀਆਂ ਵੱਲੋਂ ਮਨਰੇਗਾ ਸਬੰਧੀ ਉਠਾਏ ਮੁੱਦੇ ਦਾ ਜਵਾਬ ਦੇ ਰਹੇ ਸਨ।
ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮੌਜੂਦਾ ਹਰਿਆਣਾ ਸਰਕਾਰ ਨੇ ਮਨਰੇਗਾ ਘਪਲੇ ਦਾ ਨੋਟਿਸ ਲਿਆ ਹੈ ਅਤੇ ਸਖ਼ਤ ਕਾਰਵਾਈ ਕੀਤੀ ਹੈ। ਇਸ ਮਾਮਲੇ ‘ਚ ਸ਼ਾਮਲ ਅਧਿਕਾਰੀਆਂ ਅਤੇ ਹੋਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ।

ਉਨ੍ਹਾਂ ਕਿਹਾ ਕਿ ਭਵਿੱਖ ‘ਚ ਵੀ ਸਰਕਾਰ ਜ਼ੀਰੋ ਟਾਲਰੈਂਸ ਨੀਤੀ ਦੀ ਪਾਲਣਾ ਕਰੇਗੀ ਅਤੇ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਹਾਲਤ ‘ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Read More: ਸੀਏਏ ‘ਤੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ਕਾਂਗਰਸ: CM ਨਾਇਬ ਸਿੰਘ ਸੈਣੀ

Scroll to Top