ਚੰਡੀਗੜ, 24 ਜੁਲਾਈ 2024: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੂਬੇ ਦੀਆਂ ਜੇਲ੍ਹਾਂ (Jails) ਲਈ 2.84 ਕਰੋੜ ਰੁਪਏ ਦੀਆਂ ਜ਼ਰੂਰੀ ਦਵਾਈਆਂ ਅਤੇ ਮੈਡੀਕਲ ਸਪਲਾਈ ਦੀ ਖਰੀਦ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਬਾਰੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜ਼ਰੂਰੀ ਦਵਾਈਆਂ ਅਤੇ ਡਾਕਟਰੀ ਸਪਲਾਈ ਦੀ ਮੰਗ ਹਰਿਆਣਾ ਮੈਡੀਕਲ ਸਰਵਿਸਿਜ਼ ਕਾਰਪੋਰੇਸ਼ਨ ਲਿਮਿਟੇਡ (ਐਚ.ਐਮ.ਐਸ.ਸੀ.ਐਲ.) ਨੂੰ ਭੇਜੀ ਜਾ ਰਹੀ ਹੈ, ਜੋ ਕਿ ਅਜਿਹੀ ਖਰੀਦ ਲਈ ਸੂਬਾ ਸਰਕਾਰ ਵੱਲੋਂ ਪ੍ਰਵਾਨਿਤ ਸਰੋਤ ਹੈ।
ਉਨ੍ਹਾਂ ਕਿਹਾ ਕਿ ਇਹ ਕਦਮ ਜੇਲ੍ਹ ਦੇ ਸਾਰੇ ਕੈਦੀਆਂ ਨੂੰ ਲੋੜੀਂਦੀ ਡਾਕਟਰੀ ਦੇਖਭਾਲ ਯਕੀਨੀ ਬਣਾਉਣ ਲਈ ਹੈ, ਜਿਸ ਨਾਲ ਉਨ੍ਹਾਂ ਦੀ ਸਿਹਤ ਅਤੇ ਸਫਾਈ ਦੇ ਅਧਿਕਾਰ ਨੂੰ ਬਰਕਰਾਰ ਰੱਖਿਆ ਜਾਵੇਗਾ।