ਚੰਡੀਗੜ੍ਹ, 6 ਜੁਲਾਈ 2023: ਹੁਣ ਹਰਿਆਣਾ (Haryana) ਵਿੱਚ ਅਣਵਿਆਹਿਆਂ ਨੂੰ ਵੀ ਮਿਲੇਗੀ ਪੈਨਸ਼ਨ (Pension) ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਵਿੱਚ, ਸੀਐਮ ਮਨੋਹਰ ਲਾਲ ਨੇ 45-60 ਸਾਲ ਦੀ ਉਮਰ ਦੇ ਅਣਵਿਆਹੇ ਮਰਦਾਂ ਅਤੇ ਔਰਤਾਂ ਲਈ 2750 ਰੁਪਏ ਪੈਨਸ਼ਨ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ । 180000 ਤੋਂ ਘੱਟ ਸਾਲਾਨਾ ਆਮਦਨ ਵਾਲੇ ਲੋਕ ਇਸ ਦਾ ਲਾਭ ਲੈ ਸਕਣਗੇ।
ਇਸ ਤੋਂ ਇਲਾਵਾ ਹਰਿਆਣਾ ਸਰਕਾਰ ਹੁਣ 40-60 ਸਾਲ ਦੀ ਉਮਰ ਦੇ ਵਿਧਵਾਵਾਂ ਨੂੰ ਤਿੰਨ ਲੱਖ ਤੱਕ ਦੀ ਸਾਲਾਨਾ ਆਮਦਨ ਵਾਲੇ ਪੈਨਸ਼ਨ ਦੇਵੇਗੀ। ਹਰਿਆਣਾ ਅਣਵਿਆਹਿਆਂ ਨੂੰ ਪੈਨਸ਼ਨ (Pension) ਦੇਣ ਵਾਲਾ ਪਹਿਲਾ ਸੂਬਾ ਬਣ ਗਿਆ ਹੈ।
ਇਸ ਤੋਂ ਇਲਾਵਾ ਸੂਬੇ ਵਿੱਚ ਜ਼ਮੀਨ ਦੇ ਇੰਤਕਾਲ ਦੀ ਪ੍ਰਕਿਰਿਆ ਨੂੰ ਆਨਲਾਈਨ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਚੋਣ ਮਨੋਰਥ ਪੱਤਰ ਵਿੱਚ ਇਸ ਨੂੰ ਸਮਾਂਬੱਧ ਢੰਗ ਨਾਲ ਪੂਰਾ ਕਰਨ ਦਾ ਵਾਅਦਾ ਕੀਤਾ ਗਿਆ ਸੀ। ਇਸ ਤੋਂ ਇਲਾਵਾ ਮੁੱਖ ਮੰਤਰੀ ਮਨੋਹਰ ਲਾਲ ਨੇ ਐਸਡੀਐਮ ਅਤੇ ਡੀਆਰਓ ਨੂੰ ਜ਼ਮੀਨ ਦੀ ਰਜਿਸਟਰੀ ਦੀਆਂ ਸ਼ਕਤੀਆਂ ਵੀ ਦਿੱਤੀਆਂ ਹਨ। ਕੋਈ ਵੀ ਵਿਅਕਤੀ ਇਨ੍ਹਾਂ ਅਧਿਕਾਰੀਆਂ ਕੋਲ ਜ਼ਮੀਨ ਦੀ ਰਜਿਸਟਰੀ ਕਰਵਾ ਸਕਦਾ ਹੈ।