July 7, 2024 4:27 am
Farmers

Haryana: ਹਰਿਆਣਾ ਸਰਕਾਰ ਨੇ ਖ਼ਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ ਵਜੋਂ ਕਿਸਾਨਾਂ ਦੇ ਖਾਤਿਆਂ ‘ਚ 135 ਕਰੋੜ ਰੁਪਏ ਦੀ ਰਾਸ਼ੀ ਭੇਜੀ

ਚੰਡੀਗੜ੍ਹ, 21 ਜੂਨ 2024: ਅੱਜ ਹਰਿਆਣਾ ਦੇ ਜ਼ਿਲ੍ਹਾ ਭਿਵਾਨੀ ਵਿੱਚ ਕਰਵਾਏ ਇੱਕ ਸਮਾਗਮ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਨੇ ਹਾੜੀ-2024 ਵਿੱਚ ਖ਼ਰਾਬ ਹੋਈਆਂ ਫਸਲਾਂ ਲਈ 135 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਈ-ਫਸਲ ਮੁਆਵਜ਼ੇ ਰਾਹੀਂ ਸੂਬੇ ਭਰ ਦੇ 54,000 ਤੋਂ ਵੱਧ ਕਿਸਾਨਾਂ (Farmers) ਦੇ ਖਾਤਿਆਂ ਵਿੱਚ ਸਿੱਧੀ ਭੇਜ ਦਿੱਤੀ ਗਈ ਹੈ। ਇਸ ਤੋਂ ਇਲਾਵਾ ਦੀਨਦਿਆਲ ਉਪਾਧਿਆਏ ਅੰਤੋਦਿਆ ਪਰਿਵਾਰ ਸੁਰੱਖਿਆ ਯੋਜਨਾ ਦੇ ਤਹਿਤ 3529 ਯੋਗ ਲਾਭਪਾਤਰੀਆਂ ਦੇ ਖਾਤਿਆਂ ਵਿੱਚ 131.24 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਵੀ ਜਾਰੀ ਕੀਤੀ।

ਮੁੱਖ ਨਾਇਬ ਸਿੰਘ ਨੇ ਕਿਹਾ ਕਿ ਸਾਡੀ ਸਰਕਾਰ ਵੱਖ-ਵੱਖ ਸਕੀਮਾਂ ਰਾਹੀਂ ਗਰੀਬਾਂ ਨੂੰ ਮਜ਼ਬੂਤ ​​ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ 10 ਸਾਲਾਂ ਦੇ ਅੰਦਰ ਹੀ ਹਰਿਆਣਾ ਦੇ ਕਿਸਾਨਾਂ (Farmers) ਨੂੰ ਫਸਲ ਖ਼ਰਾਬ ਹੋਣ ਦੇ ਮੁਆਵਜ਼ੇ ਵਜੋਂ ਸਿਰਫ 1100 ਕਰੋੜ ਰੁਪਏ ਦਿੱਤੇ ਸਨ। ਜਦੋਂ ਕਿ ਪਿਛਲੇ ਸਾਢੇ 9 ਸਾਲਾਂ ਦੇ ਕਾਰਜਕਾਲ ਵਿੱਚ ਸਾਡੀ ਡਬਲ ਇੰਜਣ ਵਾਲੀ ਸਰਕਾਰ ਨੇ 12,500 ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਹੈ। ਨਾਇਬ ਸਿੰਘ ਨੇ ਕਿਹਾ ਕਿ ਸਾਲ 2008 ਅਤੇ 2009 ਵਿੱਚ ਡੀਏਪੀ ਅਤੇ ਯੂਰੀਆ ਦੇ ਰੇਟ ਘੱਟ ਸਨ ਪਰ ਕਾਂਗਰਸ ਸਰਕਾਰ ਨੇ ਇਨ੍ਹਾਂ ਦੇ ਰੇਟ ਵਧਾ ਕੇ ਦੁੱਗਣੇ ਕਰ ਦਿੱਤੇ। ਉਨ੍ਹਾਂ ਕਿਸਾਨਾਂ ਦੇ ਹਿੱਤ ਵਿੱਚ ਇੱਕ ਵੀ ਕਦਮ ਨਹੀਂ ਚੁੱਕਿਆ।