ਚੰਡੀਗੜ੍ਹ, 15 ਮਾਰਚ 2025: ਹਰਿਆਣਾ ਦੇ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਕਿਸਾਨਾਂ ਦੇ ਹਿੱਤ ‘ਚ ਕਈ ਭਲਾਈ ਯੋਜਨਾਵਾਂ ਚਲਾਈਆਂ ਹਨ। ਹਰਿਆਣਾ ਦੇਸ਼ ਦਾ ਪਹਿਲਾ ਸੂਬਾ ਹੈ, ਜਿੱਥੇ ਕਿਸਾਨਾਂ ਦੀ ਸਭ ਤੋਂ ਵੱਧ ਫਸਲਾਂ ਐਮ.ਐਸ.ਪੀ (MSP) ‘ਤੇ ਖਰੀਦੀਆਂ ਜਾ ਰਹੀਆਂ ਹਨ | ਇਸ ਦੇ ਨਾਲ-ਨਾਲ ਬੀਜ, ਖਾਦ, ਖੇਤੀਬਾੜੀ ਉਪਕਰਨਾਂ ‘ਤੇ ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ ਗ੍ਰਾਂਟ ਰਕਮ ਵੀ ਪ੍ਰਦਾਨ ਕੀਤੀ ਜਾ ਰਹੀ ਹੈ।
ਮੰਤਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਖੇਤੀਬਾੜੀ ਮੰਤਰੀ ਦੀਆ ਅਹਿਮ ਜ਼ਿੰਮੇਵਾਰੀ ਮਿਲਣ ‘ਤੇ ਉਨ੍ਹਾਂ ਦੀ ਸੋਚ ਹਮੇਸ਼ਾ ਕਿਸਾਨ ਹਿੱਤ ‘ਚ ਰਹੀ ਹੈ, ਕਿਉਂਕਿ ਉਹ ਖੁਦ ਵੀ ਕਿਸਾਨ ਪਰਿਵਾਰ ਨਾਲ ਸੰਬੰਧਿਤ =ਹਨ ਅਤੇ ਕਿਸਾਨਾ ਦੀ ਦਿੱਕਤਾਂ ਨੂੰ ਚੰਗੀ ਤਰ੍ਹਾਂ ਜਾਣਦੇ ਹਨ।
ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਰਾਦੌਰ ਅਨਾਜ ਮੰਡੀ ਦੇ ਆੜ੍ਹਤੀਆਂ ਨੇ ਸਰ੍ਹੋਂ ਦੀ ਫਸਲ ਦੀ ਖਰੀਦ ਛੇਤੀ ਕਰਵਾਉਣ ਦੀ ਮੰਗ ਉਨ੍ਹਾਂ ਦੇ ਸਾਹਮਣੇ ਰੱਖੀ। ਉਨ੍ਹਾਂ ਨੇ ਆੜ੍ਹਤੀਆਂ ਦੀ ਇਸ ਮੰਗ ਨੂੰ ਸੂਬੇ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਸਾਹਮਣੇ ਰੱਖਿਆ ਅਤੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਕਿਸਾਨ ਬਹੁਤ ਹੀ ਮਿਹਨਤ ਨਾਲ ਸਰ੍ਹੋਂ ਦੀ ਫਸਲ ਨੂੰ ਤਿਆਰ ਕਰਦਾ ਹੈ ਅਤੇ ਸਰ੍ਹੋਂ ਦੀ ਫਸਲ ਜੇਕਰ ਸਮੇਂ ‘ਤੇ ਨਹੀਂ ਖਰੀਦੀ ਤਾਂ ਕਿਸਾਨਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ। ਮੁੱਖ ਮੰਤਰੀ ਨੇ ਆੜ੍ਹਤੀਆਂ ਦੀ ਇਸ ਮੰਗ ਨੁੰ ਜਾਇਜ਼ ਸਮਝਦੇ ਹੋਏ ਤੁਰੰਤ ਸਰ੍ਹੋਂ ਦੀ ਫਸਲ ਨੂੰ 15 ਮਾਰਚ ਤੋਂ ਅਨਾਜ ਮੰਡੀ ‘ਚ ਖਰੀਦ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ।
ਮੰਤਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਅਗਵਾਈ ਹੇਠ ਹਰਿਆਣਾ ਸੂਬਾ ਵਿਕਾਸ ਦੇ ਨਾਲ-ਨਾਲ ਹਰ ਖੇਤਰ ਵਿਚ ਦੇਸ਼ ਦੇ ਹੋਰ ਸੂਬਿਆਂ ਤੋਂ ਸਭ ਤੋਂ ਅੱਗੇ ਹੈ।
Read More MSP Haryana: ਹਰਿਆਣਾ ਸਰਕਾਰ ਵੱਲੋਂ MSP ‘ਤੇ 24 ਫਸਲਾਂ ਖਰੀਦਣ ਲਈ ਨੋਟੀਫਿਕੇਸ਼ਨ ਜਾਰੀ