July 4, 2024 9:11 pm
Yamunanagar

Haryana News: ਯਮੁਨਾਨਗਰ ਜ਼ਿਲ੍ਹੇ ਦੇ 58 ਹਜ਼ਾਰ 761 ਕਿਸਾਨਾਂ ਨੂੰ ਮਿਲੇ 11 ਕਰੋੜ 75 ਲੱਖ ਰੁਪਏ

ਚੰਡੀਗੜ੍ਹ, 19 ਜੂਨ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿਚ ਪ੍ਰਬੰਧਿਤ ਪ੍ਰੋਗਰਾਮ ਵਿੱਚੋਂ ਜ਼ਿਲ੍ਹਾ ਯਮੁਨਾਨਗਰ (Yamunanagar) ਦੇ 58 ਹਜ਼ਾਰ 761 ਕਿਸਾਨਾਂ ਦੇ ਖਾਤਿਆਂ ਵਿਚ 11 ਕਰੋੜ 75 ਲੱਖ 22 ਹਜ਼ਾਰ ਰੁਪਏ ਦੀ ਰਕਮ ਪਾਈ | ਉੱਥੇ ਦੇਸ਼ ਭਰ ਦੇ 9.25 ਕਰੋੜ ਕਿਸਾਨਾਂ ਦੇ ਖਾਤੇ ਵਿਚ 20 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਰਕਮ ਸਿੱਧੇ ਖਾਤੇ ਵਿਚ ਟ੍ਰਾਂਸਫਰ ਦੀ ਕੀਤੀ ਪ੍ਰਧਾਨ ਮੰਤਰੀ ਨੇੇ ਵਰਚੂਅਲੀ ਰਾਹੀਂ ਦੇਸ਼ ਦੇ ਕਿਸਾਨਾਂ ਨੂੰ ਆਪਣਾ ਸੰਬੋਧਨ ਵੀ ਦਿੱਤਾ।

ਯਮੁਨਾਨਗਰ (Yamunanagar) ਵਿਚ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਵਿਚ ਖੇਤੀਬਾੜੀ ਮੰਤਰੀ ਕੰਵਰਪਾਲ ਨੇ ਮੰਗਲਵਾਰ ਨੂੰ ਯਮੁਨਾਨਗਰ ਵਿਚ ਪ੍ਰਧਾਨ ਮੰਤਰੀ ਸਨਮਾਨ ਨਿਧੀ ਪ੍ਰੋਗਰਾਮ ਦੇ ਤਹਿਤ ਪ੍ਰਬੰਧਿਤ ਕਿਸਾਨ ਸੰਮਲੇਨ ਵਿਚ ਬਤੌਰ ਮੁੱਖ ਮਹਿਮਾਨ ਜ਼ਿਲ੍ਹੇ ਦੇ ਕਿਸਾਨਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਰਚਨਾਤਮਕ ਕੰਮਾਂ ਨੂੰ ਲੈ ਕੇ ਅੱਗੇ ਵੱਧ ਰਹੀ ਹੈ। ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਅਨੇਕਾਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ, ਜਿਸ ਨਾਲ ਕਿਸਾਨਾਂ ਦੀ ਸਮਾਜਿਕ ਸੁਰੱਖਿਆ ਤੇ ਖੁਸ਼ਹਾਲੀ ਵਿਚ ਵਾਧਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਇਹ ਰਕਮ ਕਿਸਾਨਾਂ ਨੁੰ ਦਵਾਈ, ਖਾਦ ਤੇ ਬੀਜ ਖਰੀਦਣ ਲਈ ਭੇਜੀ ਹੈ ਤਾਂ ਜੋ ਕਿਸਾਨਾਂ ਨੂੰ ਆਰਥਕ ਤੰਗੀ ਨਾ ਆਵੇ।

ਉਨ੍ਹਾਂ ਨੇ ਕਿਹਾ ਕਿ ਪਿਛਲੇ 10 ਸਾਲਾਂ ਵਿਚ ਕੇਂਦਰ ਤੇ ਸੂਬਾ ਸਰਕਾਰ ਨੇ ਕਿਸਾਨਾਂ ਦੇ ਲਈ ਅਜਿਹੀ ਬਹੁਤ ਸਾਰੀ ਯੋਜਨਾਵਾਂ ਨੂੰ ਲਾਗੂ ਕੀਤਾ ਹੈ | ਜਿਨ੍ਹਾਂ ਦਾ ਮੌਜੂਦਾ ਵਿਚ ਕਿਸਾਨਾਂ ਨੂੰ ਲਾਭ ਮਿਲ ਰਿਹਾ ਹੈ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਵੀ ਅਜਿਹੀ ਹੀ ਯੋਜਨਾ ਹੈ ਜਿਸ ਨਾਲ ਕਿਸਾਨਾਂ ਨੂੰ ਸਨਮਾਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਪ੍ਰੋਗਰਾਮ ਵਿਚ 17ਵੀਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੇ ਤਹਿਤ ਇਸ ਜ਼ਿਲ੍ਹੇ ਦੇ 58 ਹਜ਼ਾਰ 761 ਕਿਸਾਲਾਂ ਦੇ ਖਾਤੇ ਵਿਚ 11 ਕਰੋੜ 75 ਲੱਖ 22 ਹਜ਼ਾਰ ਰੁਪਏ ਦੀ ਰਕਮ ਪਾਈ ਗਈ।

ਕੇਂਦਰ ਸਰਕਾਰ ਦਾ ਕਿਸਾਨਾਂ ਦੇ ਲਈ ਇਹ ਸਨਮਾਨ ਉਨ੍ਹਾਂ ਦੀ ਸਥਿਤੀ ਨੂੰ ਮਜਬੂਤੀ ਅਤੇ ਸੁਰੱਖਿਆ ਪ੍ਰਦਾਨ ਕਰੇਗਾ। ਮੰਤਰੀ ਨੇ ਕਿਹਾ ਕਿ ਕਿਸਾਨ ਕਰੈਡਿਟ ਕਾਰਡ, ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਜਿਹੀ ਪ੍ਰਮੁੱਖ ਯੋਜਨਾਵਾਂ ਹਨ ਜਿਨ੍ਹਾਂ ਦਾ ਕਿਸਾਨਾਂ ਨਾਲ ਸਿੱਧਾ ਸਬੰਧ ਹੈ ਤੇ ਕਿਸਾਨ ਇੰਨ੍ਹਾਂ ਦਾ ਵੱਡੇ ਪੱਧਰ ‘ਤੇ ਲਾਭ ਲੈ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਖੁਸ਼ਹਾਲ ਅਤ ਕੁਸ਼ਲ ਬਣਾਉਣ ਲਈ ਕੇਂਦਰ ਤੇ ਸੂਬਾ ਸਰਕਾਰ ਨਵੀਂ-ਨਵੀਂ ਯੋਜਨਾਵਾਂ ਲਾਗੂ ਕਰ ਰਹੀ ਹੈ। ਕਿਸਾਨਾਂ ਨੂੰ ਪ੍ਰਗਤੀਸ਼ੀਲ ਕਿਸਾਨ ਬਣਾਉਣ ਲਈ ਸਰਕਾਰ ਬਿਹਤਰੀਨ ਢੰਗ ਨਾਲ ਕੰਮ ਕਰ ਰਹੀ ਹੈ। ਦੇਸ਼ ਨੁੰ ਵਿਕਸਿਤ ਰਾਸ਼ਟਰ ਬਣਾਉਣਾ ਸਰਕਾਰ ਦਾ ਮੁੱਖ ਉਦੇਸ਼ ਹੈ ਇਸ ‘ਤੇ ਕੰਮ ਕੀਤਾ ਜਾ ਰਿਹਾ ਹੈ।