Chairman of HERC

Haryana News: ਅਰੁਣ ਕੁਮਾਰ ਗੁਪਤਾ ਨੇ HERC ਦੇ ਚੇਅਰਮੈਨ ਵਜੋਂ ਚੁੱਕੀ ਸਹੁੰ

ਹਰਿਆਣਾ, 10 ਨਵੰਬਰ 2026: ਹਰਿਆਣਾ ਬਿਜਲੀ ਰੈਗੂਲੇਟਰੀ ਕਮਿਸ਼ਨ (HERC) ਦੇ ਨਵ-ਨਿਯੁਕਤ ਚੇਅਰਮੈਨ ਅਰੁਣ ਕੁਮਾਰ ਗੁਪਤਾ ਨੇ ਅੱਜ ਹਰਿਆਣਾ ਨਿਵਾਸ ਵਿਖੇ ਕਰਵਾਏ ਇੱਕ ਸਮਾਗਮ ‘ਚ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁੱਕੀ। ਹਰਿਆਣਾ ਦੇ ਊਰਜਾ, ਆਵਾਜਾਈ ਅਤੇ ਕਿਰਤ ਮੰਤਰੀ ਅਨਿਲ ਵਿਜ ਨੇ ਅਹੁਦੇ ਦੀ ਸਹੁੰ ਚੁਕਾਈ। ਇਸ ਮੌਕੇ ਅਰੁਣ ਗੁਪਤਾ ਨੇ ਕਮਿਸ਼ਨ ਦੇ ਚੇਅਰਮੈਨ ਵਜੋਂ ਆਪਣੇ ਫਰਜ਼ਾਂ ਨੂੰ ਪੂਰੀ ਇਮਾਨਦਾਰੀ, ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਨਿਭਾਉਣ ਦੀ ਵਚਨਬੱਧਤਾ ਪ੍ਰਗਟਾਈ।

ਹਰਿਆਣਾ ਕੇਡਰ ਦੇ 1992 ਬੈਚ ਦੇ IAS ਅਧਿਕਾਰੀ ਅਰੁਣ ਕੁਮਾਰ ਗੁਪਤਾ ਪਿਛਲੇ ਮਹੀਨੇ ਸੇਵਾਮੁਕਤ ਹੋਏ। ਉਨ੍ਹਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਅਤੇ ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਰਗੇ ਮਹੱਤਵਪੂਰਨ ਅਹੁਦਿਆਂ ‘ਤੇ ਕੰਮ ਕੀਤਾ ਹੈ। ਉਨ੍ਹਾਂ ਨੂੰ ਊਰਜਾ ਵਿਭਾਗ ਦੇ ਕੰਮਕਾਜ ‘ਚ ਵਿਆਪਕ ਤਜਰਬਾ ਹੈ, ਉਨ੍ਹਾਂ ਨੇ HERC ਦੇ ਸਕੱਤਰ ਅਤੇ ਊਰਜਾ ਨਿਗਮਾਂ ਦੇ MD ਵਜੋਂ ਸੇਵਾ ਨਿਭਾਈ ਹੈ।

ਹਰਿਆਣਾ ਬਿਜਲੀ ਰੈਗੂਲੇਟਰੀ ਕਮਿਸ਼ਨ ਰਾਜ ਦੇ ਬਿਜਲੀ ਖੇਤਰ ‘ਚ ਪਾਰਦਰਸ਼ਤਾ, ਕੁਸ਼ਲਤਾ ਅਤੇ ਖਪਤਕਾਰ ਸੁਰੱਖਿਆ ਨੂੰ ਯਕੀਨੀ ਬਣਾਉਣ ‘ਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਕਮਿਸ਼ਨ ਬਿਜਲੀ ਦਰਾਂ ਨਿਰਧਾਰਤ ਕਰਨ, ਬਿਜਲੀ ਸਪਲਾਈ ਦੀ ਗੁਣਵੱਤਾ ‘ਚ ਸੁਧਾਰ ਕਰਨ, ਖਪਤਕਾਰਾਂ ਦੇ ਅਧਿਕਾਰਾਂ ਦੀ ਰੱਖਿਆ ਕਰਨ ਅਤੇ ਨਵਿਆਉਣਯੋਗ ਊਰਜਾ ਨੂੰ ਉਤਸ਼ਾਹਿਤ ਕਰਨ ਲਈ ਨਿਰੰਤਰ ਯਤਨਸ਼ੀਲ ਹੈ। ਕਮਿਸ਼ਨ ਦਾ ਉਦੇਸ਼ ਬਿਜਲੀ ਖੇਤਰ ‘ਚ ਸੰਤੁਲਿਤ ਵਿਕਾਸ ਨੂੰ ਉਤਸ਼ਾਹਿਤ ਕਰਦੇ ਹੋਏ ਖਪਤਕਾਰਾਂ ਨੂੰ ਭਰੋਸੇਯੋਗ ਅਤੇ ਗੁਣਵੱਤਾ ਵਾਲੀਆਂ ਬਿਜਲੀ ਸੇਵਾਵਾਂ ਪ੍ਰਦਾਨ ਕਰਨ ਲਈ ਇੱਕ ਪ੍ਰਭਾਵਸ਼ਾਲੀ ਰੈਗੂਲੇਟਰੀ ਢਾਂਚਾ ਯਕੀਨੀ ਬਣਾਉਣਾ ਹੈ।

ਵਿਦੇਸ਼

Scroll to Top