Padma Shri

Haryana News: ਮੁੱਖ ਮੰਤਰੀ ਨਾਇਬ ਸਿੰਘ ਨੇ ਪਦਮਸ਼੍ਰੀ ਐਵਾਰਡੀਆਂ ਨੂੰ ਕੀਤਾ ਸਨਮਾਨਿਤ

ਚੰਡੀਗੜ੍ਹ, 14 ਜੂਨ 2024: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਅੱਜ ਆਪਣੇ ਨਿਵਾਸ ਸੰਤ ਕਬੀਰ ਕੁਟੀਰ ‘ਤੇ ਆਏ ਪਦਮਸ਼੍ਰੀ (Padma Shri) ਐਵਾਰਡੀ ਮਹਾਵੀਰ ਗੁੱਡੂ, ਡਾ. ਹਰੀ ਓਮ, ਗੁਰਵਿੰਦਰ ਸਿੰਘ ਅਤੇ ਪ੍ਰੋਫੈਸਰ ਰਾਮਚੰਦਰ ਸਿਹਾਗ ਨੂੰ ਸ਼ਾਲ ਪਹਿਨਾ ਕੇ ਸਨਮਾਨਿਤ ਕੀਤਾ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਹਰਿਆਣਾ ਸੂਬੇ ਲਈ ਬਹੁਤ ਮਾਣ ਦੀ ਗੱਲ ਹੈ ਕਿ ਵੱਖ-ਵੱਖ ਖੇਤਰਾਂ ਵਿਚ ਵਰਨਣਯੋਗ ਉਪਲਬਧੀਆਂ ਹਾਸਲ ਕਰਨ ਵਾਲਿਆਂ ਨੂੰ ਮਾਨਤਾ ਦਿੰਦੇ ਹੋਏ ਕੇਂਦਰ ਸਰਕਾਰ ਵੱਲੋਂ ਪਦਮਸ਼੍ਰੀ (Padma Shri) ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਨੌਜਵਾਨ ਪੀੜੀ ਨੂੰ ਸਰਵ ਉੱਚ ਨਾਗਰਿਕ ਐਵਾਰਡ ਦੇ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ ਅਤੇ ਅਜਿਹੇ ਐਵਾਰਡੀਆਂ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ।

ਜਿਕਰਯੋਗ ਹੈ ਕਿ ਮਹਾਵੀਰ ਗੁੱਡੂ ਨੂੰ ਲੋਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ, ਪ੍ਰੋਫੈਸਰ ਰਾਮਚੰਦਰ ਸਿਹਾਗ ਵੱਲੋਂ ਮਧੂਮੱਖੀ ਪਾਲਣ ਨੂੰ ਵੱਡੇ ਪੱਧਰ ‘ਤੇ ਅਪਨਾਉਣ, ਡਾ. ਹਰੀ ਓਮ ਵੱਲੋਂ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਅਤੇ ਗੁਰਵਿੰਦਰ ਸਿੰਘ ਵੱਲੋਂ ਸਮਾਜ ਭਲਾਈ ਵਿਚ ਵਰਨਣਯੋਗ ਕੰਮ ਕਰਨ ਲਈ ਉਨ੍ਹਾਂ ਨੇ ਸਰਵੋਚ ਨਾਗਰਿਕ ਸਨਮਾਨ ਵਿਚ ਸਨਮਾਨਿਤ ਕੀਤਾ ਗਿਆ ਹੈ।

Scroll to Top