12 ਨਵੰਬਰ 2024: ਹਰਿਆਣਾ (HARYANA) ਤੋਂ ਭੁਚਾਲ ਨੂੰ ਲੈ ਕੇ ਖ਼ਬਰ ਸਾਹਮਣੇ ਆ ਰਹੀ ਹੀ ਦੱਸ ਦੇਈਏ ਕਿ ਹਰਿਆਣਾ ‘ਚ ਅੱਜ ਯਾਨੀ ਕਿ ਮੰਗਲਵਾਰ ਸਵੇਰੇ 7:53 ਵਜੇ ਭੂਚਾਲ (earthquake) ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਉਥੇ ਹੀ ਭੂਚਾਲ ਦੀ ਤੀਬਰਤਾ 3 ਦੇ ਕਰੀਬ ਦੱਸੀ ਜਾ ਰਹੀ ਹੈ। ਹਾਲਾਂਕਿ ਇਸ ਭੂਚਾਲ ਕਾਰਨ ਕੋਈ ਵੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਜਾਣਕਾਰੀ ਅਨੁਸਾਰ ਰੋਹਤਕ ਅਤੇ ਸਾਂਪਲਾ ਸਣੇ ਹਰਿਆਣਾ ਦੇ ਕਈ ਜ਼ਿਲਿਆਂ(districts) ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਉਥੇ ਹੀ ਲੋਕਾਂ ਦਾ ਕਹਿਣਾ ਹੈ ਕਿ ਅਚਾਨਕ ਪੱਖੇ ਹਿੱਲਣ ਲੱਗੇ ਅਤੇ ਉਹ ਘਰਾਂ ਤੋਂ ਬਾਹਰ ਆ ਗਏ। ਭੂਚਾਲ ਦਾ ਕੇਂਦਰ ਰੋਹਤਕ ਦੇ ਅੰਦਰ 7 ਕਿਲੋਮੀਟਰ ਅੰਦਰ ਸੀ। ਖੁਸ਼ਕਿਸਮਤੀ ਵਾਲੀ ਗੱਲ ਇਹ ਹੈ ਕਿ ਇਸ ਭੂਚਾਲ ਕਾਰਨ ਕੋਈ ਨੁਕਸਾਨ ਨਹੀਂ ਹੋਇਆ।