Haryana News: ਕਿਸਾਨਾਂ ਪਰਾਲੀ ਸਾੜਨ ਦੇ ਮਾਮਲੇ ‘ਚ ਹੋਇਆ ਗ੍ਰਿਫਤਾਰੀਆਂ ਦਾ ਕੀਤਾ ਵਿਰੋਧ

16 ਨਵੰਬਰ 2024: ਜਿਵੇਂ ਕਿ ਸਭ ਨੂੰ ਹੀ ਪਤਾ ਹੈ ਕਿ ਪਰਾਲੀ ਸਾੜਨ ਦੇ ਮਾਮਲੇ ਹੁਣ ਪੰਜਾਬ ਸਣੇ ਹਰਿਆਣਾ (HARYANA) ਦੇ ਵਿਚ ਵੀ ਬਹੁਤ ਵੱਧ ਰਹੇ ਹਨ, ਜਿਸ ਕਾਰਨ ਹਰਿਆਣਾ ਸਰਕਾਰ ( haryana goverment) ਨੇ ਆਦੇਸ਼ ਦੇ ਦਿੱਤੇ ਸੀ ਕਿ ਜਿਹੜਾ ਵੀ ਕਿਸਾਨ ਹੁਣ ਪਰਾਲੀ ਸਾੜਦਾ ਮਿਲ ਗਿਆ ਤਾਂ ਉਸ ਤੇ ਕੇਸ ਦਰਜ ਕੀਤਾ ਜਾਵੇਗਾ| ਅਜਿਹਾ ਹੀ ਮਾਮਲਾ ਹੁਣ ਹਰਿਆਣਾ ਤੋਂ ਸਾਹਮਣੇ ਆਇਆ ਹੈ, ਪਰਾਲੀ ਸਾੜਨ ਦੇ ਮਾਮਲੇ ਹੇਠ ਹੁਣ ਦੋ ਕਿਸਾਨਾਂ ਖ਼ਿਲਾਫ਼ ਕੇਸ ਦਰਜ ਹੋਣ ਤੋਂ ਬਾਅਦ ਪੁਲਿਸ ਵੱਲੋਂ ਉਨ੍ਹਾਂ ’ਤੇ ਗ੍ਰਿਫ਼ਤਾਰੀ (arrest) ਲਈ ਦਬਾਅ ਪਾਉਣ ’ਤੇ ਗੁੱਸੇ ਵਿੱਚ ਆਏ ਕਿਸਾਨ ਥਾਣਾ ਸਿਟੀ ਪਹੁੰਚੇ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗ  ਜਿਵੇਂ ਕਿ ਸਭ ਨੂੰ ਹੀ ਪਤਾ ਹੈ ਕਿ ਪਰਾਲੀ ਸਾੜਨ ਦੇ ਮਾਮਲੇ ਹੁਣ ਪੰਜਾਬ ਸਣੇ ਹਰਿਆਣਾ (HARYANA) ਦੇ ਵਿਚ ਵੀ ਬਹੁਤ ਵੱਧ ਰਹੇ ਹਨ, ਜਿਸ ਕਾਰਨ ਹਰਿਆਣਾ ਸਰਕਾਰ ( haryana goverment) ਨੇ ਆਦੇਸ਼ ਦੇ ਦਿੱਤੇ ਸੀ ਕਿ ਜਿਹੜਾ ਵੀ ਕਿਸਾਨ ਹੁਣ ਪਰਾਲੀ ਸਾੜਦਾ ਮਿਲ ਗਿਆ ਤਾਂ ਉਸ ਤੇ ਕੇਸ ਦਰਜ ਕੀਤਾ ਜਾਵੇਗਾ ਰਾਹਾਂ ਦੀ ਅਗਵਾਈ ਹੇਠ ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਕਿਸਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਤਾਂ ਉਹ ਸਮੂਹਿਕ ਗ੍ਰਿਫ਼ਤਾਰੀਆਂ ਦੇਣਗੇ।

ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ (nirbhai singh) ਨੇ ਕਿਹਾ ਕਿ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਲਈ ਉਨ੍ਹਾਂ ਅੰਦਰ ਡਰ ਪੈਦਾ ਕੀਤਾ ਜਾ ਰਿਹਾ ਹੈ, ਜਿਵੇਂ ਉਹ ਵੱਡੇ ਅਪਰਾਧੀ ਹੋਣ। ਜੇਕਰ ਕਿਸੇ ਕਿਸਾਨ ਨੂੰ ਪਰਾਲੀ ਸਾੜਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਤਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਸ ਦਾ ਸਖ਼ਤ ਵਿਰੋਧ ਕਰੇਗੀ ਅਤੇ ਸਮੂਹਿਕ ਗ੍ਰਿਫ਼ਤਾਰੀਆਂ ਕਰੇਗੀ।

ਸ਼ਹਿਰੀ ਪ੍ਰਧਾਨ ਕਰਮਾ ਸਿੰਘ ਦੀ ਅਗਵਾਈ ‘ਚ ਸਿਟੀ ਥਾਣਾ ਇੰਚਾਰਜ ਨੂੰ ਮਿਲਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਦੀ ਗੈਰ-ਹਾਜ਼ਰੀ ‘ਚ ਕਿਸਾਨਾਂ ਨੇ ਉਥੇ ਮੌਜੂਦ ਪੁਲਿਸ ਅਧਿਕਾਰੀ ਨੂੰ ਮਿਲ ਕੇ ਕਿਹਾ ਕਿ ਜੇਕਰ ਲੋੜ ਪਈ ਤਾਂ ਉਹ ਸਿਟੀ ਥਾਣੇ ਦਾ ਘਿਰਾਓ ਕਰਨਗੇ ਅਤੇ ਧਰਨਾ ਦੇਣਗੇ। ਇਸ ਮੌਕੇ ਕਿਸਾਨ ਗੁਰਪ੍ਰੀਤ ਸਿੰਘ, ਮਨਿੰਦਰ ਸਿੰਘ, ਗਮਦੂਰ ਸਿੰਘ, ਭੋਲਾ ਸਿੰਘ, ਕੁਲਵੰਤ ਸਿੰਘ, ਮਾਸ਼ਾ ਚੰਕੋਠੀ, ਕਾਲਾ ਸਿੰਘ, ਕਰਮਾ ਸਿੰਘ, ਦਰਸ਼ਨ ਸਿੰਘ ਸਮੇਤ ਕਈ ਕਿਸਾਨ ਹਾਜ਼ਰ ਸਨ।

Scroll to Top