20 ਨਵੰਬਰ 2024: ਪੰਜਾਬ, ਦਿੱਲੀ, ਹਰਿਆਣਾ (HARYANA) ਸਣੇ ਕਈ ਸ਼ਹਿਰਾਂ ਵਿੱਚ ਸਕੂਲ ਬੰਦ ਕਰ ਦਿੱਤੇ ਗਏ ਹਨ ਅਤੇ ਆਨਲਾਈਨ ਕਲਾਸਾਂ (online classes) ਚਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਦਿੱਲੀ ਤੋਂ ਇਲਾਵਾ ਨੋਇਡਾ, ਗਾਜ਼ੀਆਬਾਦ, ਗੁਰੂਗ੍ਰਾਮ, ਮੇਰਠ, ਹਾਪੁੜ ਸਮੇਤ ਕਈ ਥਾਵਾਂ ‘ਤੇ ਸਕੂਲ ਬੰਦ (school closed) ਕਰ ਦਿੱਤੇ ਗਏ ਹਨ। ਦਰਅਸਲ ਇਨ੍ਹਾਂ ਸ਼ਹਿਰਾਂ ‘ਚ ਏਅਰ ਕੁਆਲਿਟੀ ਇੰਡੈਕਸ (air quality index) (AQI) ਕਾਫੀ ਵਿਗੜ ਗਿਆ ਹੈ, ਜਿਸ ਕਾਰਨ ਇਹ ਫੈਸਲਾ ਲੈਣਾ ਪਿਆ।
ਹਰਿਆਣਾ ਦੇ ਸਿੱਖਿਆ ਡਾਇਰੈਕਟੋਰੇਟ ਨੇ ਪਹਿਲਾਂ ਹੀ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਵੱਧਦੇ ਪ੍ਰਦੂਸ਼ਣ ਦੇ ਆਧਾਰ ‘ਤੇ ਸਕੂਲਾਂ ਨੂੰ ਬੰਦ ਕਰਨ ਜਾਂ ਖੋਲ੍ਹਣ ਬਾਰੇ ਫ਼ੈਸਲੇ ਲੈਣ ਦੇ ਹੁਕਮ ਜਾਰੀ ਕਰ ਦਿੱਤੇ ਸਨ। ਇਸ ਤੋਂ ਬਾਅਦ ਗੁਰੂਗ੍ਰਾਮ ਅਤੇ ਫਰੀਦਾਬਾਦ ਵਿੱਚ ਸਕੂਲ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ। ਇੱਥੇ 12ਵੀਂ ਜਮਾਤ ਤੱਕ ਦੇ ਸਾਰੇ ਸਕੂਲਾਂ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰਨ ਲਈ ਕਿਹਾ ਗਿਆ ਹੈ ਅਤੇ ਅਗਲੇ ਹੁਕਮਾਂ ਤੱਕ ਆਨਲਾਈਨ ਕਲਾਸਾਂ ਚਲਾਉਣ ਲਈ ਕਿਹਾ ਗਿਆ ਹੈ। ਹਵਾ ਪ੍ਰਦੂਸ਼ਣ ਕਾਰਨ ਹਰਿਆਣਾ ਦੇ ਚਰਖੀ ਦਾਦਰੀ, ਭਿਵਾਨੀ, ਰੇਵਾੜੀ ਆਦਿ ਵਿੱਚ ਵੀ ਸਕੂਲਾਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਆਦਾਤਰ ਥਾਵਾਂ ‘ਤੇ 23 ਨਵੰਬਰ ਤੱਕ ਸਕੂਲ ਬੰਦ ਰੱਖਣ ਦੇ ਹੁਕਮ ਹਨ।