ਚੰਡੀਗੜ੍ਹ, 20 ਦਸੰਬਰ 2024: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਬਕਾ ਮੁੱਖ ਮੰਤਰੀ ਅਤੇ ਇਨੈਲੋ ਦੇ ਸੀਨੀਅਰ ਆਗੂ ਓਮ ਪ੍ਰਕਾਸ਼ ਚੌਟਾਲਾ (Om Prakash Chautala) ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਓਪੀ ਚੌਟਾਲਾ ਦੇ ਦਿਹਾਂਤ ਨਾਲ ਹਰਿਆਣਾ ਦੀ ਰਾਜਨੀਤੀ ਦਾ ਇੱਕ ਅਧਿਆਏ ਖਤਮ ਹੋ ਗਿਆ ਹੈ, ਉਨ੍ਹਾਂ ਦੀ ਕਮੀ ਕਦੇ ਪੂਰੀ ਨਹੀਂ ਹੋਵੇਗੀ | ਹਰਿਆਣਾ ਦੀ ਰਾਜਨੀਤੀ ‘ਚ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਚੌਟਾਲਾ (Om Prakash Chautala) ਦੀ ਸ਼ਖਸੀਅਤ ਸਾਦਗੀ ਅਤੇ ਸੰਘਰਸ਼ ਦਾ ਪ੍ਰਤੀਕ ਸੀ। ਉਹ ਇੱਕ ਦੂਰਅੰਦੇਸ਼ੀ ਆਗੂ ਸਨ, ਜਿਨ੍ਹਾਂ ਨੇ ਪੇਂਡੂ ਵਿਕਾਸ, ਸਿੱਖਿਆ ਅਤੇ ਬੁਨਿਆਦੀ ਢਾਂਚੇ ‘ਚ ਸੁਧਾਰ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ। ਉਨ੍ਹਾਂ ਦੇ ਦਿਹਾਂਤਨਾਲ ਉਨ੍ਹਾਂ ਦੇ ਪਰਿਵਾਰ ਨੂੰ ਹੀ ਨਹੀਂ ਸਗੋਂ ਪੂਰੇ ਸੂਬੇ ਨੂੰ ਗਹਿਰਾ ਸਦਮਾ ਲੱਗਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਦੁੱਖ ਦੀ ਘੜੀ ‘ਚ ਵਿਛੜੀ ਆਤਮਾ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ।
ਜ਼ਿਕਰਯੋਗ ਹੈ ਕਿ ਓਮ ਪ੍ਰਕਾਸ਼ ਚੌਟਾਲਾ 1989 ‘ਚ ਪਹਿਲੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਬਣੇ ਸਨ। ਉਹ ਪੰਜ ਵਾਰ ਸੂਬੇ ਦੇ ਮੁੱਖ ਮੰਤਰੀ ਰਹੇ। ਚੌਟਾਲਾ ਦਾ ਸ਼ੁੱਕਰਵਾਰ ਨੂੰ 89 ਸਾਲ ਦੀ ਉਮਰ ‘ਚ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਦਿੱਤਾ |
Read More: Haryana: ਜਲਦ ਹੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੋ ਦਿਨਾਂ ਰਾਜਸਥਾਨ ਦੌਰੇ ਲਈ ਹੋਣਗੇ ਰਵਾਨਾ