Site icon TheUnmute.com

Haryana: ਸੂਬਾ ਸਰਕਾਰ ਨੇ ਪਹਿਲੇ 100 ਦਿਨਾਂ ‘ਚ ਕੀਤੇ ਆਪਣੇ ਵਾਅਦੇ ਪੂਰੇ – ਵਿਪੁਲ ਗੋਇਲ

ਪਿਛਲੇ ਸਾਢੇ ਦਸ ਸਾਲਾਂ ਤੋਂ ਸੂਬਾ ਸਰਕਾਰ ਨੇ ਬਿਨਾਂ ਕਿਸੇ ਭੇਦਭਾਵ ਦੇ ਸਾਰੇ ਵਰਗਾਂ ਦੇ ਹਿੱਤ ਵਿੱਚ ਵਿਕਾਸ ਕਾਰਜ ਕਰਵਾਏ ਹਨ।

ਭ੍ਰਿਸ਼ਟਾਚਾਰ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ

ਹਿਸਾਰ ਹਵਾਈ ਅੱਡੇ ਦਾ ਸੰਚਾਲਨ ਜਲਦੀ ਹੀ ਸ਼ੁਰੂ ਹੋ ਜਾਵੇਗਾ

ਸਰਕਾਰ ਗੁਰੂਗ੍ਰਾਮ, ਫਰੀਦਾਬਾਦ ਅਤੇ ਹਿਸਾਰ ਤੋਂ ਹੈਲੀਕਾਪਟਰ ਸੇਵਾ ਸ਼ੁਰੂ ਕਰਨ ਲਈ ਕੰਮ ਕਰ ਰਹੀ ਹੈ

ਚੰਡੀਗੜ੍ਹ, 10 ਫਰਵਰੀ 2025 – ਹਰਿਆਣਾ ਦੇ ਸ਼ਹਿਰੀ ਸਥਾਨਕ ਸਰਕਾਰਾਂ ਅਤੇ ਸ਼ਹਿਰੀ ਹਵਾਬਾਜ਼ੀ ਮੰਤਰੀ ਵਿਪੁਲ ਗੋਇਲ ਨੇ ਕਿਹਾ ਹੈ ਕਿ ਰਾਜ ਸਰਕਾਰ ਨੇ ਪਹਿਲੇ 100 ਦਿਨਾਂ ਵਿੱਚ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਹੈ। ਸੂਬੇ ਦੇ ਮੁੱਖ ਮੰਤਰੀ ਨਾਇਬ ਸਿੰਘ (naib singh saini) ਸੈਣੀ ਨੇ ਸਹੁੰ ਚੁੱਕਣ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਵਿੱਚ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ 25 ਹਜ਼ਾਰ ਨੌਜਵਾਨਾਂ ਨੂੰ ਬਿਨਾਂ ਕਿਸੇ ਖਰਚੇ, ਬਿਨ੍ਹਾਂ ਪਰਚੀ ਅਤੇ ਪਾਰਦਰਸ਼ਤਾ ਨਾਲ ਸਰਕਾਰੀ ਨੌਕਰੀਆਂ ਦੇਣ ਦਾ ਕੰਮ ਕੀਤਾ ਹੈ।

ਵਿਪੁਲ ਗੋਇਲ ਨੇ ਅੱਜ ਪੰਚਕੂਲਾ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਇਹ ਗੱਲ ਕਹੀ। ਉਨ੍ਹਾਂ ਕਿਹਾ ਕਿ ਹਿਸਾਰ ਹਵਾਈ ਅੱਡੇ ਦਾ ਸੰਚਾਲਨ ਜਲਦੀ ਹੀ ਸ਼ੁਰੂ ਹੋ ਜਾਵੇਗਾ। ਇਸ ਦੇ ਲਈ ਸਾਨੂੰ ਭਾਰਤ ਸਰਕਾਰ ਤੋਂ ਕੁਝ ਦਿਨਾਂ ਵਿੱਚ ਲਾਇਸੈਂਸ ਮਿਲ ਜਾਵੇਗਾ। ਇਸ ਤੋਂ ਇਲਾਵਾ ਅੰਬਾਲਾ ਹਵਾਈ ਅੱਡੇ ਤੋਂ ਵੀ ਜਲਦੀ ਹੀ ਉਡਾਣਾਂ ਸ਼ੁਰੂ ਹੋਣਗੀਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਗੁਰੂਗ੍ਰਾਮ, ਫਰੀਦਾਬਾਦ ਅਤੇ ਹਿਸਾਰ ਤੋਂ ਹੈਲੀਕਾਪਟਰ ਸੇਵਾ ਸ਼ੁਰੂ ਕਰਨ ਲਈ ਕੰਮ ਕਰ ਰਹੀ ਹੈ।

ਸ਼ਹਿਰੀ ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਜਨਤਾ ਦੇ ਹਿੱਤ ਵਿੱਚ ਦਿਨ ਰਾਤ ਕੰਮ ਕਰ ਰਹੀ ਹੈ। ਪਿਛਲੇ ਸਾਢੇ ਦਸ ਸਾਲਾਂ ਤੋਂ ਸੂਬਾ ਸਰਕਾਰ ਬਿਨਾਂ ਕਿਸੇ ਭੇਦਭਾਵ ਦੇ ਸਾਰੇ ਵਰਗਾਂ ਦੇ ਹਿੱਤ ਵਿੱਚ ਬਰਾਬਰ ਵਿਕਾਸ ਕਾਰਜ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਸਾਡੀ ਸਰਕਾਰ ਨੂੰ ਪੋਰਟਲ ਸਰਕਾਰ ਕਹਿੰਦੀਆਂ ਹਨ, ਹਰਿਆਣਾ ਦੇ ਲੋਕਾਂ ਨੇ ਉਸੇ ਪੋਰਟਲ ਦੀ ਸਰਕਾਰ ਨੂੰ ਤੀਜੀ ਵਾਰ ਮਨਜ਼ੂਰੀ ਦੇ ਕੇ ਸਾਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੇ ਤੀਜੇ ਕਾਰਜਕਾਲ ਦੇ ਪਹਿਲੇ 100 ਦਿਨਾਂ ਵਿੱਚ ਹੀ ਸੂਬੇ ਵਿੱਚ ਸਮਾਧ ਸ਼ਿਵਿਰਾਂ ਰਾਹੀਂ 75,000 ਤੋਂ ਵੱਧ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਨੂੰ ਰਾਹਤ ਮਿਲੀ ਹੈ। ਇੰਨਾ ਹੀ ਨਹੀਂ, ਸਾਡੀ ਸਰਕਾਰ ਨੇ ਇਨ੍ਹਾਂ 100 ਦਿਨਾਂ ਵਿੱਚ ਪੋਰਟਲ ‘ਤੇ ਪ੍ਰਾਪਤ ਹੋਈਆਂ 45,000 ਤੋਂ ਵੱਧ ਸ਼ਿਕਾਇਤਾਂ ਨੂੰ ਸੁਣਿਆ ਅਤੇ ਹੱਲ ਵੀ ਕੀਤਾ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨਾ ਸਿਰਫ਼ ਰਾਜ ਦੇ ਨੌਜਵਾਨਾਂ ਬਲਕਿ ਔਰਤਾਂ, ਕਾਰੋਬਾਰੀਆਂ ਦੇ ਨਾਲ-ਨਾਲ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਸਾਡੀ ਕਰਨੀ ਅਤੇ ਕਹਿਣੀ ਵਿਚ ਕੋਈ ਫਰਕ ਨਹੀਂ ਹੈ, ਇਸੇ ਕਰਕੇ ਸੂਬੇ ਦੇ ਲੋਕ ਸਾਡੇ ‘ਤੇ ਭਰੋਸਾ ਕਰ ਰਹੇ ਹਨ। ਇਸ ਵਿਸ਼ਵਾਸ ਦਾ ਨਤੀਜਾ ਹੈ ਕਿ ਦਿੱਲੀ ਵਿਚ ਵੀ ਜਨਤਾ ਨੇ ਸਾਨੂੰ ਅਸ਼ੀਰਵਾਦ ਦਿੱਤਾ ਹੈ।

ਮੰਤਰੀ ਵਿਪੁਲ ਗੋਇਲ ਨੇ ਕਿਹਾ ਕਿ ਸਾਡਾ ਉਦੇਸ਼ ਭ੍ਰਿਸ਼ਟਾਚਾਰ ਨੂੰ ਨੱਥ ਪਾਉਣਾ ਹੈ ਤਾਂ ਜੋ ਲੋਕਾਂ ਲਈ ਇਹ ਆਸਾਨ ਹੋ ਸਕੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕੁਝ ਭ੍ਰਿਸ਼ਟ ਮੁਲਾਜ਼ਮਾਂ ਦੀ ਸੂਚੀ ਸਬੰਧੀ ਪੁੱਛੇ ਸਵਾਲ ‘ਤੇ ਮੰਤਰੀ ਵਿਪੁਲ ਗੋਇਲ (Vipul Goyal) ਨੇ ਕਿਹਾ ਕਿ ਸਾਡਾ ਉਦੇਸ਼ ਕਿਸੇ ਨੂੰ ਪ੍ਰੇਸ਼ਾਨ ਕਰਨਾ ਨਹੀਂ ਸਗੋਂ ਲੋਕਾਂ ਨੂੰ ਸਾਫ਼-ਸੁਥਰਾ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ।

ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਨੇ ਜਨਤਾ ਨੂੰ ਭੰਬਲਭੂਸੇ ਵਿੱਚ ਪਾਉਣ ਦੀ ਕੋਸ਼ਿਸ਼ ਕੀਤੀ ਪਰ ਵਿਧਾਨ ਸਭਾ ਚੋਣਾਂ ਸਮੇਂ ਜਨਤਾ ਦਾ ਇਹ ਭੁਲੇਖਾ ਦੂਰ ਹੋ ਗਿਆ, ਜਿਸ ਦੇ ਸਿੱਟੇ ਵਜੋਂ ਅਸੀਂ ਬਹੁਮਤ ਨਾਲ ਜਨਤਾ ਦੇ ਆਸ਼ੀਰਵਾਦ ਨਾਲ ਹਰਿਆਣਾ ਵਿਧਾਨ ਸਭਾ ਵਿੱਚ ਪਹੁੰਚੇ। ਸ਼੍ਰੀ ਨਾਇਬ ਸਿੰਘ ਸੈਣੀ ਦੇ ਰੂਪ ਵਿੱਚ ਸਾਨੂੰ ਇੱਕ ਸਾਦਾ ਅਤੇ ਸਹਿਜ ਮੁੱਖ ਮੰਤਰੀ ਮਿਲਿਆ ਹੈ। ਉਨ੍ਹਾਂ ਦੀ ਅਗਵਾਈ ਵਿੱਚ ਸੂਬਾ ਤਰੱਕੀ ਦੇ ਨਵੇਂ ਆਯਾਮ ਸਥਾਪਿਤ ਕਰੇਗਾ। ਆਉਣ ਵਾਲੇ ਦਿਨਾਂ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਵਿੱਚ ਸਾਡੀ ਪਾਰਟੀ ਵਧੀਆ ਪ੍ਰਦਰਸ਼ਨ ਕਰੇਗੀ ਅਤੇ ਸਾਰੀਆਂ 34 ਨਗਰ ਨਿਗਮਾਂ ਵਿੱਚ ਜਿੱਤ ਦਰਜ ਕਰੇਗੀ।

Read More:ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ BJP ਦੀ ਜਿੱਤ ਦਾ ਅਨੋਖੇ ਢੰਗ ਨਾਲ ਮਨਾਇਆ ਜਸ਼ਨ

Exit mobile version