ਅਰਾਵਲੀ

ਅਰਾਵਲੀ ‘ਚ ਪ੍ਰਸਤਾਵਿਤ ਜੰਗਲ ਸਫਾਰੀ ਨਾਲ ਹਰਿਆਣਾ ਬਣੇਗਾ ਈਕੋ-ਟੂਰਿਜ਼ਮ ਦਾ ਨਵਾਂ ਕੇਂਦਰ: ਰਾਓ ਨਰਬੀਰ ਸਿੰਘ

ਹਰਿਆਣਾ, 21 ਅਗਸਤ 2025: ਹਰਿਆਣਾ ਦੇ ਵਾਤਾਵਰਣ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਰਾਓ ਨਰਬੀਰ ਸਿੰਘ ਨੇ ਕਿਹਾ ਕਿ ਅਰਾਵਲੀ ਖੇਤਰ ‘ਚ ਪ੍ਰਸਤਾਵਿਤ ਜੰਗਲ ਸਫਾਰੀ ਪ੍ਰੋਜੈਕਟ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇੱਕ ਵਿਸ਼ੇਸ਼ ਪਹਿਲ ਹੈ। ਇਸਦੀ ਡਿਜ਼ਾਈਨਿੰਗ ਅਤੇ ਵਿਸਤ੍ਰਿਤ ਯੋਜਨਾਬੰਦੀ ਰਿਪੋਰਟ ਅਗਲੇ ਦੋ ਮਹੀਨਿਆਂ ‘ਚ ਤਿਆਰ ਕੀਤੀ ਜਾਵੇਗੀ ਅਤੇ ਗਲੋਬਲ ਟੈਂਡਰ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ, ਤਾਂ ਜੋ ਪ੍ਰੋਜੈਕਟ ‘ਤੇ ਕੰਮ ਛੇਤੀ ਸ਼ੁਰੂ ਹੋ ਸਕੇ। ਇਸ ਪਹਿਲ ਦਾ ਉਦੇਸ਼ ਨਾ ਸਿਰਫ ਈਕੋ-ਟੂਰਿਜ਼ਮ ਨੂੰ ਉਤਸ਼ਾਹਿਤ ਕਰਨਾ ਹੈ, ਬਲਕਿ ਜੈਵ ਵਿਭਿੰਨਤਾ ਨੂੰ ਸੁਰੱਖਿਅਤ ਰੱਖਣਾ ਅਤੇ ਸਥਾਨਕ ਲੋਕਾਂ ਲਈ ਰੁਜ਼ਗਾਰ ਪੈਦਾ ਕਰਨਾ ਵੀ ਹੈ।

ਮੰਤਰੀ ਰਾਓ ਨਰਬੀਰ ਸਿੰਘ ਨੇ ਬੀਤੇ ਦਿਨ ਚੰਡੀਗੜ੍ਹ ‘ਚ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ‘ਚ ਲਾਈਫ ਸਾਇੰਸ ਐਜੂਕੇਸ਼ਨ ਟਰੱਸਟ ਨੇ ਪ੍ਰੋਜੈਕਟ ‘ਤੇ ਇੱਕ ਪੇਸ਼ਕਾਰੀ ਦਿੱਤੀ। ਵਿਭਾਗ ਦੇ ਵਧੀਕ ਮੁੱਖ ਸਕੱਤਰ ਆਨੰਦ ਮੋਹਨ ਸ਼ਰਨ, ਜੰਗਲਾਤ ਦੇ ਪ੍ਰਮੁੱਖ ਮੁੱਖ ਸੰਰੱਖਿਅਕ ਅਤੇ ਹੋਰ ਅਧਿਕਾਰੀ ਮੀਟਿੰਗ ‘ਚ ਮੌਜੂਦ ਸਨ।

ਰਾਓ ਨਰਬੀਰ ਸਿੰਘ ਨੇ ਦੱਸਿਆ ਕਿ ਅਰਾਵਲੀ ਭਾਰਤ ਦੀ ਸਭ ਤੋਂ ਪੁਰਾਣੀ ਪਹਾੜੀ ਲੜੀ ਹੈ, ਜੋ ਹਰਿਆਣਾ, ਰਾਜਸਥਾਨ, ਗੁਜਰਾਤ ਅਤੇ ਦਿੱਲੀ ਸਮੇਤ ਚਾਰ ਸੂਬਿਆਂ ਵਿੱਚ ਫੈਲੀ ਹੋਈ ਹੈ ਅਤੇ 1.15 ਮਿਲੀਅਨ ਹੈਕਟੇਅਰ ਦੇ ਖੇਤਰ ਨੂੰ ਕਵਰ ਕਰਦੀ ਹੈ। ਕੇਂਦਰ ਸਰਕਾਰ ਨੇ ਹਰਿਆਣਾ ਨੂੰ ਅਰਾਵਲੀ ਹਰੀ ਦੀਵਾਰ ਪ੍ਰੋਜੈਕਟ ਅਤੇ ਜੰਗਲ ਸਫਾਰੀ ਦੀ ਜ਼ਿੰਮੇਵਾਰੀ ਸੌਂਪੀ ਹੈ, ਜੋ ਕਿ ਵਾਤਾਵਰਣ ਦੇ ਦ੍ਰਿਸ਼ਟੀਕੋਣ ਤੋਂ ਇੱਕ ਮੀਲ ਪੱਥਰ ਸਾਬਤ ਹੋਵੇਗੀ।

ਉਨ੍ਹਾਂ ਦੱਸਿਆ ਕਿ ਉਹ ਖੁਦ ਨਾਗਪੁਰ ‘ਚ ਗੋਰੇਵਾੜਾ ਸਫਾਰੀ ਅਤੇ ਗੁਜਰਾਤ ‘ਚ ਵੰਤਾਰਾ ਪ੍ਰੋਜੈਕਟ ਦਾ ਦੌਰਾ ਕਰ ਚੁੱਕੇ ਹਨ। ਹਰਿਆਣਾ ਸਰਕਾਰ ਦਾ ਉਦੇਸ਼ ਇਸ ਮੈਗਾਪ੍ਰੋਜੈਕਟ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਕਰਵਾਉਣਾ ਹੈ।

Read More: ਅਰਾਵਲੀ ਪਹਾੜੀਆਂ ‘ਚ ਜੰਗਲ ਸਫਾਰੀ ਦੇ ਪਹਿਲੇ ਪੜਾਅ ਦਾ ਕੰਮ ਛੇਤੀ ਹੋਵੇਗਾ ਸ਼ੁਰੂ: ਰਾਓ ਨਰਬੀਰ ਸਿੰਘ

Scroll to Top