ਚੰਡੀਗੜ੍ਹ 109 ਅਪ੍ਰੈਲ 2022: ਚੰਡੀਗੜ੍ਹ ਤੋਂ ਬਾਅਦ ਹੁਣ ਸਤਲੁਜ-ਯਮੁਨਾ ਲਿੰਕ (SYL) ਨਹਿਰ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੀ ਸਿਆਸਤ ਗਰਮਾ ਗਈ ਹੈ। ਸੂਤਰਾਂ ਦੇ ਮੁਤਾਬਕ ਹਰਿਆਣਾ ਵੱਲੋਂ ਇਸ ਮਾਮਲੇ ‘ਚ ਪੰਜਾਬ ਖਿਲਾਫ ਸੁਪਰੀਮ ਕੋਰਟ ‘ਚ ਮਾਣਹਾਨੀ ਪਟੀਸ਼ਨ ਦਾਇਰ ਕਰਨ ਦੀ ਤਿਆਰੀ ਕਰਨ ਦੀ ਚਰਚਾ ਚੱਲ ਰਹੀ ਹੈ।
ਇਸ ਮੁੱਦੇ ਨੂੰ ਲੈ ਕੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਾਵਧਾਨ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਦੇ ਸੀਐਮ ਮਾਨ ਨੂੰ ਕਾਨੂੰਨੀ ਲੜਾਈ ਦੀ ਤਿਆਰੀ ਕਰਨ ਲਈ ਕਿਹਾ ਹੈ। ਉਨ੍ਹਾਂ ਨੇ ਸੀਐਮ ਭਗਵੰਤ ਮਾਨ ਨੂੰ ਪੁੱਛਿਆ ਕਿ ਦੁਸ਼ਮਣ ਬੂਹੇ ‘ਤੇ ਖੜ੍ਹਾ ਹੈ, ਤੁਹਾਡੀਆਂ ਕੀ ਤਿਆਰੀਆਂ ਹਨ? ਸਾਰੀਆਂ ਧਿਰਾਂ ਨੂੰ ਭਰੋਸੇ ਵਿੱਚ ਲੈ ਕੇ ਕਾਨੂੰਨੀ ਲੜਾਈ ਦੀ ਤਿਆਰੀ ਕੀਤੀ ਜਾਵੇ। ਹਾਲਾਂਕਿ ਮਾਨ ਸਰਕਾਰ ਨੇ ਇਸ ਪੂਰੇ ਮਾਮਲੇ ‘ਤੇ ਕਿਸੇ ਤਰ੍ਹਾਂ ਦਾ ਵੀ ਬਿਆਨ ਨਹੀਂ ਆਇਆ ।