ਹਰਿਆਣਾ, 27 ਜਨਵਰੀ 2026: ਹਰਿਆਣਾ ‘ਚ ਭਾਰੀ ਠੰਢ ਦੇ ਵਿਚਾਲੇ ਮੌਸਮ ਨੇ ਇੱਕ ਵਾਰ ਫਿਰ ਕਰਵਟ ਲੈ ਲਈ ਹੈ। ਇੱਕ ਸਰਗਰਮ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ, ਅੱਜ ਹਰਿਆਣਾ ਦੇ 18 ਜ਼ਿਲ੍ਹਿਆਂ ‘ਚ ਮੀਂਹ ਅਤੇ ਗੜੇਮਾਰੀ ਦੀ ਚੇਤਾਵਨੀ ਜਾਰੀ ਕੀਤੀ ਹੈ। ਨਾਰਨੌਲ, ਹਿਸਾਰ, ਰੋਹਤਕ, ਭਿਵਾਨੀ ਅਤੇ ਫਤਿਹਾਬਾਦ ‘ਚ ਮੀਂਹ ਅਤੇ ਗੜੇਮਾਰੀ ਹੋਈ, ਜਦੋਂ ਕਿ ਝੱਜਰ, ਰੇਵਾੜੀ ਅਤੇ ਗੁਰੂਗ੍ਰਾਮ ‘ਚ ਬੱਦਲ ਛਾਏ ਰਹੇ।
ਮੌਸਮ ਵਿਭਾਗ ਦੇ ਮੁਤਾਬਕ ਹਰਿਆਣਾ ਦੇ ਪੂਰਬੀ ਅਤੇ ਦੱਖਣ-ਪੂਰਬੀ ਜ਼ਿਲ੍ਹੇ ਅੱਜ ਮੀਂਹ ਨਾਲ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ, ਜਦੋਂ ਕਿ ਪੱਛਮੀ ਜ਼ਿਲ੍ਹਿਆਂ ‘ਚ ਠੰਢ ਅਤੇ ਸੀਤ ਲਹਿਰ ਵਰਗੀ ਸਥਿਤੀ ਬਣੀ ਰਹਿ ਸਕਦੀ ਹੈ। 18 ਜ਼ਿਲ੍ਹਿਆਂ ਲਈ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ, ਜਦੋਂ ਕਿ ਮਹਿੰਦਰਗੜ੍ਹ, ਚਰਖੀ ਦਾਦਰੀ, ਰੇਵਾੜੀ ਅਤੇ ਝੱਜਰ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਗੜੇਮਾਰੀ ਹੋਣ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ, 50-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਨਾਲ ਗਰਜ-ਤੂਫ਼ਾਨ ਦੀ ਸੰਭਾਵਨਾ ਹੈ। ਗੁਰੂਗ੍ਰਾਮ, ਫਰੀਦਾਬਾਦ, ਪਲਵਲ ਅਤੇ ਮੇਵਾਤ (ਨੂਹ) ਲਈ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਤੋਂ ਇਲਾਵਾ, ਸੋਨੀਪਤ, ਪਾਣੀਪਤ, ਕਰਨਾਲ, ਕੁਰੂਕਸ਼ੇਤਰ, ਅੰਬਾਲਾ, ਯਮੁਨਾਨਗਰ, ਰੇਵਾੜੀ ਅਤੇ ਮਹਿੰਦਰਗੜ੍ਹ ਸਮੇਤ ਕਈ ਥਾਵਾਂ ‘ਤੇ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ।
ਤਾਪਮਾਨ ਦੇ ਸੰਬੰਧ ‘ਚ ਪਿਛਲੇ 24 ਘੰਟਿਆਂ ‘ਚ ਔਸਤ ਘੱਟੋ-ਘੱਟ ਤਾਪਮਾਨ ਆਮ ਨਾਲੋਂ ਲਗਭੱਗ 3 ਡਿਗਰੀ ਸੈਲਸੀਅਸ ਘੱਟ ਰਿਹਾ ਹੈ, ਜਿਸ ਨਾਲ ਸਵੇਰ ਅਤੇ ਸ਼ਾਮ ਨੂੰ ਠੰਢ ਮਹਿਸੂਸ ਹੁੰਦੀ ਹੈ। ਜਦੋਂ ਕਿ ਵੱਧ ਤੋਂ ਵੱਧ ਤਾਪਮਾਨ ਥੋੜ੍ਹਾ ਵਧਿਆ ਹੈ, ਇਹ ਆਮ ਨਾਲੋਂ ਘੱਟ ਹੈ।
Read More: Punjab Weather News: ਚੰਡੀਗੜ੍ਹ ਤੇ ਮੋਹਾਲੀ ਸਮੇਤ ਕਈਂ ਥਾਵਾਂ ‘ਤੇ ਤੇਜ਼ ਹਵਾਵਾਂ ਦੇ ਨਾਲ ਪਿਆ ਮੀਂਹ




