BBMB

ਹਰਿਆਣਾ ਨੂੰ ਤੁਰੰਤ ਮਿਲੇਗਾ 8500 ਕਿਊਸਿਕ ਪਾਣੀ, BBMB ਦੀ ਬੈਠਕ ‘ਚ ਫੈਸਲਾ

ਚੰਡੀਗ੍ਹੜ, 01 ਮਈ 2025: ਪੰਜਾਬ ਸਰਕਾਰ ਨੇ ਭਾਖੜਾ ਨਹਿਰ ਤੋਂ ਹਰਿਆਣਾ ਨੂੰ ਮਿਲਣ ਵਾਲੀ ਪਾਣੀ ਦੀ ਸਪਲਾਈ ਘਟਾ ਦਿੱਤੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 29 ਅਪ੍ਰੈਲ ਨੂੰ ਇੱਕ ਵੀਡੀਓ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ।

ਪੰਜਾਬ ਅਤੇ ਹਰਿਆਣਾ ਦਰਮਿਆਨ ਭਖਦੇ ਇਸ ਵਿਵਾਦ ਦੇ ਵਿਚਾਲੇ ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB ) ਨੇ ਫੈਸਲਾ ਕੀਤਾ ਹੈ ਕਿ ਭਾਖੜਾ ਡੈਮ ਤੋਂ ਹਰਿਆਣਾ ਨੂੰ ਤੁਰੰਤ ਪ੍ਰਭਾਵ ਨਾਲ 8500 ਕਿਊਸਿਕ ਪਾਣੀ ਛੱਡਿਆ ਜਾਵੇਗਾ। ਇਹ ਫੈਸਲਾ ਬਿੱਟ ਦਿਨ ਬੀਬੀਐਮਬੀ ਬੋਰਡ ਦੀ ਹੋਈ ਬੈਠਕ ਦੌਰਾਨ ਲਿਆ ਗਿਆ | ਹਾਲਾਂਕਿ, ਪੰਜਾਬ ਸਰਕਾਰ ਦੇ ਅਧਿਕਾਰੀਆਂ ਨੇ ਇਸ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ।

ਬੀਬੀਐਮਬੀ (BBMB) ਦੇ ਚੰਡੀਗੜ੍ਹ ਹੈੱਡਕੁਆਰਟਰ ਵਿਖੇ ਹੋਈ ਬੈਠਕ ‘ਚ ਭਾਰਤ ਸਰਕਾਰ ਦੇ ਨੁਮਾਇੰਦੇ, ਹਰਿਆਣਾ, ਰਾਜਸਥਾਨ, ਦਿੱਲੀ ਅਤੇ ਸਿੰਧ ਦੇ ਕਮਿਸ਼ਨਰ ਸ਼ਾਮਲ ਸਨ। ਉਨ੍ਹਾਂ ਨੇ ਹਰਿਆਣਾ ਨੂੰ ਘੱਟ ਪਾਣੀ ਦੇਣ ਲਈ ਪੰਜਾਬ ਦੇ ਖਿਲਾਫ ਵੋਟ ਦੀ ਵਰਤੋਂ ਕੀਤੀ।

ਜਾਣਕਾਰੀ ਮੁਤਾਬਕ ਇਹ ਬੈਠਕ ਕੇਂਦਰੀ ਬਿਜਲੀ ਮੰਤਰਾਲੇ ਦੇ ਹੁਕਮਾਂ ‘ਤੇ ਹੋਈ ਸੀ, ਜਿਸ ਦੇ ਮੰਤਰੀ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਹਨ। ਇਸਦੀ ਪ੍ਰਧਾਨਗੀ ਬੋਰਡ ਦੇ ਚੇਅਰਮੈਨ ਮਨੋਜ ਤ੍ਰਿਪਾਠੀ ਨੇ ਕੀਤੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਇਹ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਹੱਕਾਂ ਦੀ ਇੱਕ ਹੋਰ ਡਾਕਾ ਹੈ। ਜਿਸਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਸ ਦੌਰਾਨ, ਇਸ ਮਾਮਲੇ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਇੱਕ ਪੱਤਰ ਲਿਖਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਕੇਂਦਰ ਅਤੇ ਹਰਿਆਣਾ ਪੰਜਾਬ ਦੇ ਪਾਣੀ ਦੇ ਹੱਕ ਖੋਹ ਰਹੇ ਹਨ ਤਾਂ ਤੁਸੀਂ ਚੁੱਪ ਕਿਉਂ ਹੋ? ਤੁਸੀਂ ਪੰਜਾਬ ਦੀ ਮਿੱਟੀ ਦੇ ਪੁੱਤਰ ਹੋ, ਕੀ ਤੁਹਾਡੀ ਪੰਜਾਬ ਦੇ ਲੋਕਾਂ ਪ੍ਰਤੀ ਕੋਈ ਜਵਾਬਦੇਹੀ ਨਹੀਂ ਹੈ?

BBMB

ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਅੱਜ ਪੂਰੇ ਸੂਬੇ ‘ਚ ਭਾਜਪਾ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਉਹ ਪੰਜਾਬ ਦੇ ਹਿੱਸੇ ਦਾ ਪਾਣੀ ਛੱਡਣ ਦਾ ਵਿਰੋਧ ਕਰਨਗੇ।

Read More: ਪਾਣੀ ਵਿਵਾਦ ਨੂੰ ਲੈ ਕੇ CM ਭਗਵੰਤ ਮਾਨ ਨੇ CM ਨਾਇਬ ਸਿੰਘ ਸੈਣੀ ਨੂੰ ਲਿਖਿਆ ਪੱਤਰ

Scroll to Top