Panjab University

ਹਰਿਆਣਾ ਦੇ ਸਾਬਕਾ CM ਬੰਸੀਲਾਲ ਨੇ ਆਪਣੀ ਮਰਜ਼ੀ ਨਾਲ PU ‘ਚੋਂ ਹਿੱਸਾ ਕੱਢਿਆ ਸੀ: CM ਭਗਵੰਤ ਮਾਨ

ਚੰਡੀਗੜ੍ਹ, 05 ਮਈ 2023: ਪੰਜਾਬ ਯੂਨੀਵਰਸਿਟੀ (PU)  ਵਿੱਚ ਹਰਿਆਣਾ ਦੀ ਸ਼ਮੂਲੀਅਤ ਨੂੰ ਲੈ ਕੇ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਵਿੱਚ ਵੀ ਮਾਮਲਾ ਸਿਰੇ ਨਹੀਂ ਚੜ੍ਹ ਸਕਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਤੋਂ ਬਾਅਦ ਕਿਹਾ ਕਿ ਬੰਸੀਲਾਲ 1970 ਵਿੱਚ ਹਰਿਆਣਾ ਦੇ ਮੁੱਖ ਮੰਤਰੀ ਸਨ। ਉਨ੍ਹਾਂ ਨੇ ਆਪਣੀ ਮਰਜ਼ੀ ਨਾਲ ਪੰਜਾਬ ਯੂਨੀਵਰਸਿਟੀ ‘ਚੋਂ ਹਿੱਸਾ ਕੱਢ ਲਿਆ ਸੀ ਅਤੇ ਆਪਣੇ ਕਾਲਜਾਂ ਨੂੰ ਕੁਰੂਕਸ਼ੇਤਰ ਯੂਨੀਵਰਸਿਟੀ ਨਾਲ ਜੋੜ ਦਿੱਤਾ ਗਿਆ। ਪੰਜਾਬ ਤੋਂ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਅਲੱਗ ਹੋ ਗਏ, ਉਸ ਵੇਲੇ ਪੰਜਾਬ ਯੂਨੀਵਰਸਿਟੀ ‘ਚ ਹਰਿਆਣਾ ਦਾ 20 ਫੀਸਦੀ, ਹਿਮਾਚਲ ਪ੍ਰਦੇਸ਼ ਦਾ 20 ਫੀਸਦੀ, ਪੰਜਾਬ ਦਾ 20 ਫੀਸਦੀ ਅਤੇ 40 ਫੀਸਦੀ ਯੂ.ਟੀ. ਚੰਡੀਗੜ੍ਹ ਦਾ ਸੀ |

ਇਸ ਵੇਲੇ ਪੰਜਾਬ ਯੂਨੀਵਰਸਿਟੀ (PU) ਨੂੰ 40 ਫੀਸਦੀ ਫੰਡ ਦੇ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਨੇ ਵੀ ਆਪਣੀ ਮਰਜ਼ੀ ਨਾਲ ਆਪਣਾ ਹਿੱਸਾ ਛੱਡ ਦਿੱਤਾ ਸੀ । ਇਸ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਦੀ ਖੇਡ ਸ਼ੁਰੂ ਹੋ ਗਈ।

ਮੀਟਿੰਗ ਵਿੱਚ ਪੰਜਾਬ ਯੂਨੀਵਰਸਿਟੀ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਨੂੰ ਆਪਣਾ ਵਿੱਤੀ ਹਿੱਸਾ ਨਹੀਂ ਦੇ ਰਿਹਾ। ਕੇਂਦਰ ਸਰਕਾਰ ਵੱਲੋਂ ਪਿਛਲੇ 10 ਸਾਲਾਂ ਵਿੱਚ ਹਰ ਸਾਲ ਔਸਤਨ 200-300 ਕਰੋੜ ਰੁਪਏ ਦੀ ਗਰਾਂਟ ਦਿੱਤੀ ਜਾ ਰਹੀ ਹੈ, ਪਰ ਪੰਜਾਬ ਵੱਲੋਂ ਔਸਤਨ 20-21 ਕਰੋੜ ਰੁਪਏ ਪ੍ਰਤੀ ਸਾਲ ਹੀ ਦਿੱਤੇ ਗਏ ਹਨ। ਜਦਕਿ ਪੰਜਾਬ ਪੀਯੂ ਨੂੰ 40% ਬਜਟ ਦੇਵੇ। ਪੰਜਾਬ ਆਪਣੇ ਹਿੱਸੇ ਦੇ ਮੁਕਾਬਲੇ ਬਜਟ ਦਾ ਸਿਰਫ਼ 7-14 ਫ਼ੀਸਦੀ ਹੀ ਦੇ ਰਿਹਾ ਹੈ।

Scroll to Top