Jagdeep Dhankhar

ਪੰਜਾਬ ਯੂਨੀਵਰਸਿਟੀ ‘ਚ ਹਰਿਆਣਾ ਦੀ ਵੀ ਹਿੱਸੇਦਾਰੀ: ਉੱਪ ਰਾਸ਼ਟਰਪਤੀ ਜਗਦੀਪ ਧਨਖੜ

ਚੰਡੀਗੜ੍ਹ 23 ਦਸੰਬਰ 2023: ਦੇਸ਼ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਵੱਲੋਂ ਸ਼ਨੀਵਾਰ ਨੂੰ ਪੰਜਾਬ ਯੂਨੀਵਰਸਿਟੀ ‘ਚ ਦਿੱਤੇ ਗਏ ਉਸ ਬਿਆਨ ਨੂੰ ਲੈ ਕੇ ਸਿਆਸਤ ਭਖ ਗਈ ਹੈ, ਜਿਸ ‘ਚ ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ (Panjab University) ‘ਚ ਹਰਿਆਣਾ ਦੀ ਵੀ ਹਿੱਸੇਦਾਰੀ ਹੈ। ਅਜਿਹੇ ‘ਚ ਉਹ ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲ ਕਰਨਗੇ |

ਜਗਦੀਪ ਧਨਖੜ ਦੇ ਬਿਆਨ ਤੋਂ ਬਾਅਦ ‘ਆਪ’ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਕਿਹਾ ਕਿ ਅਸੀਂ ਧਨਖੜ ਵੱਲੋਂ ਦਿੱਤੇ ਬਿਆਨ ਦਾ ਵਿਰੋਧ ਕਰਦੇ ਹਾਂ। ਉਹ ਦੇਸ਼ ਦੇ ਉਪ ਰਾਸ਼ਟਰਪਤੀ ਹਨ। ਅਜਿਹੇ ‘ਚ ਭਾਜਪਾ ਆਗੂ ਦੀ ਤਰ੍ਹਾਂ ਨਾ ਬੋਲੋ। ਪੰਜਾਬ ਯੂਨੀਵਰਸਿਟੀ ਪੰਜਾਬ ਦੀ ਪ੍ਰਮੁੱਖ ਸੰਸਥਾ ਹੈ।

Scroll to Top