Site icon TheUnmute.com

ਹਰਿਆਣਵੀ ਗਾਇਕ ਰਾਜੂ ਪੰਜਾਬੀ ਪੂਰੇ ਹੋ ਗਏ, CM ਮਨੋਹਰ ਲਾਲ ਖੱਟੜ ਵੱਲੋਂ ਦੁੱਖ ਦਾ ਪ੍ਰਗਟਾਵਾ

Raju Punjabi

ਚੰਡੀਗੜ੍ਹ, 22 ਅਗਸਤ 2023: ਮਸ਼ਹੂਰ ਹਰਿਆਣਵੀ ਗਾਇਕ ਰਾਜੂ ਪੰਜਾਬੀ (Raju Punjabi) ਦਾ 40 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਰਾਜੂ ਪੰਜਾਬੀ ਪਿਛਲੇ ਕੁਝ ਸਮੇਂ ਤੋਂ ਹਰਿਆਣਾ ਦੇ ਹਿਸਾਰ ਦੇ ਇਕ ਹਸਪਤਾਲ ਵਿਚ ਦਾਖਲ ਸੀ ਅਤੇ ਕਾਲਾ ਪੀਲੀਆ ਦਾ ਇਲਾਜ ਕਰਵਾ ਰਿਹਾ ਸੀ। ਇਸ ਦੇ ਨਾਲ ਹੀ ਗਾਇਕ ਦੀ ਮੌਤ ਕਾਰਨ ਹਰਿਆਣਵੀ ਮਿਊਜ਼ਿਕ ਇੰਡਸਟਰੀ ‘ਚ ਸੋਗ ਦੀ ਲਹਿਰ ਦੌੜ ਗਈ ਹੈ।

ਪ੍ਰਾਪਤ ਜਾਣਕਾਰੀ ਮੁਤਾਬਕ ਰਾਜੂ ਪੰਜਾਬੀ ਕੁਝ ਦਿਨ ਪਹਿਲਾਂ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਘਰ ਪਰਤਿਆ ਸੀ, ਪਰ ਉਸ ਦੀ ਸਿਹਤ ਫਿਰ ਵਿਗੜ ਗਈ ਅਤੇ ਉਨ੍ਹਾਂ ਨੂੰ ਦੁਬਾਰਾ ਹਸਪਤਾਲ ਵਿੱਚ ਭਰਤੀ ਕਰਵਾਉਣਾ ਪਿਆ। ਗਾਇਕ ਕੇਡੀ ਦੇਸੀ ਰੌਕ ਨੇ ਹਸਪਤਾਲ ਦੇ ਬੈੱਡ ਤੋਂ ਰਾਜੂ ਦੀ ਤਸਵੀਰ ਸਾਂਝੀ ਕੀਤੀ ਅਤੇ ਲਿਖਿਆ, “ਰਾਜੂ ਵਾਪਸ ਆ ਗਿਆ ਹੈ।”

ਰਾਜੂ ਪੰਜਾਬੀ (Raju Punjabi) ਦੀ ਮੌਤ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਵੀ ਟਵੀਟ ਕਰਕੇ ਰਾਜੂ ਨੂੰ ਸ਼ਰਧਾਂਜਲੀ ਦਿੱਤੀ ਹੈ। ਹਰਿਆਣਾ ਦੇ ਮੁੱਖ ਮੰਤਰੀ ਨੇ ਆਪਣੇ ਟਵੀਟ ਵਿੱਚ ਲਿਖਿਆ, “ਪ੍ਰਸਿੱਧ ਹਰਿਆਣਵੀ ਗਾਇਕ ਅਤੇ ਸੰਗੀਤ ਨਿਰਮਾਤਾ ਰਾਜੂ ਪੰਜਾਬੀ ਦੇ ਦੇਹਾਂਤ ਦੀ ਦੁਖਦ ਖ਼ਬਰ ਮਿਲੀ। ਉਨ੍ਹਾਂ ਦਾ ਜਾਣਾ ਹਰਿਆਣਾ ਸੰਗੀਤ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਹੈ। ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਬਖਸ਼ੇ।

Exit mobile version