ਚੰਡੀਗੜ੍ਹ, 2 ਜੁਲਾਈ 2024: ਉੱਤਰ ਪ੍ਰਦੇਸ਼ ਦੇ ਹਾਥਰਸ (Hathras) ਜ਼ਿਲ੍ਹੇ ‘ਚ ਸਤਿਸੰਗ ਸਮਾਪਤ ਹੋਣ ਤੋਂ ਬਾਅਦ ਭਗਦੜ ਮਚ ਗਈ | ਇਸ ਘਟਨਾ ‘ਚ ਹੁਣ ਤੱਕ 120 ਜਣਿਆਂ ਦੀ ਮੌਤ ਦੀ ਖ਼ਬਰ ਹੈ | ਮਿਲੀ ਜਾਣਕਾਰੀ ਮੁਤਾਬਕ ਸਿਕੰਦਰਰਾਊ ਕਸਬੇ ਦੇ ਫੁੱਲਰਾਈ ਪਿੰਡ ‘ਚ ਅੱਜ ਸਾਕਰ ਹਰੀ ਬਾਬਾ ਦਾ ਸਤਿਸੰਗ ਚੱਲ ਰਿਹਾ ਸੀ। ਸਤਿਸੰਗ ਖਤਮ ਹੋਣ ਤੋਂ ਬਾਅਦ ਜਦੋਂ ਵੀ ਭੀੜ ਇੱਥੋਂ ਜਾਣ ਲੱਗੀ ਤਾਂ ਭਗਦੜ ਮੱਚ ਗਈ।
ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਅਧਿਕਾਰੀਆਂ ਨੂੰ ਵੱਡੇ ਪੱਧਰ ‘ਤੇ ਰਾਹਤ ਅਤੇ ਬਚਾਅ ਕਾਰਜ ਚਲਾਉਣ ਅਤੇ ਜ਼ਖਮੀਆਂ ਦਾ ਵਧੀਆ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸਦੇ ਨਾਲ ਹੀ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ | ਇਸਦੇ ਨਾਲ ਹੀ ਇਸ ਸਮਾਗਮ ਦੇ ਪ੍ਰਬੰਧਕਾਂ ਖਿਲਾਫ਼ ਐਫ.ਆਈ.ਆਰ ਦਰਜ ਕਰ ਲਈ ਹੈ |
ਇਸ ਦਰਦਮਕ ਹਾਦਸੇ ‘ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ “ਉੱਤਰ ਪ੍ਰਦੇਸ਼ ਦੇ ਹਾਥਰਸ (Hathras) ਜ਼ਿਲ੍ਹੇ ‘ਚ ਵਾਪਰਿਆ ਹਾਦਸਾ ਬੇਹੱਦ ਦਰਦਨਾਕ ਹੈ। ਇਸ ਹਾਦਸੇ ‘ਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਦੇ ਦੁਖੀ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ। ਇਸ ਦੇ ਨਾਲ ਹੀ ਮੈਂ ਸਾਰੇ ਜ਼ਖਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।