ਚੰਡੀਗੜ੍ਹ, 03 ਜੁਲਾਈ 2024: ਯੂਪੀ ਦੇ ਹਾਥਰਸ (Hathras) ਜ਼ਿਲ੍ਹੇ ਦੇ ਫੁਲਰਾਏ ਪਿੰਡ ‘ਚ ਬੀਤੇ ਧਾਰਮਿਕ ਸਮਾਗਮ ਤੋਂ ਬਾਅਦ ਭਗਦੜ ਮਚ ਗਈ | ਇਸ ਦੌਰਾਨ ਬੀਬੀਆਂਆ ਅਤੇ ਬੱਚਿਆਂ ਸਮੇਤ 124 ਜਣਿਆਂ ਦੀ ਜਾਨ ਚਲੀ ਗਈ | ਦੂਜੇ ਪਾਸੇ ਇਹ ਮਾਮਲਾ ਹੁਣ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ |
ਹਾਥਰਸ (Hathras) ਭਗਦੜ ਘਟਨਾ ਦੀ ਜਾਂਚ ਲਈ ਸੁਪਰੀਮ ਕੋਰਟ ‘ਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ‘ਚ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਪੰਜ ਮੈਂਬਰੀ ਮਾਹਰ ਕਮੇਟੀ ਨਿਯੁਕਤ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ, ਤਾਂ ਜੋ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ | ਇਕ ਵਕੀਲ ਦੁਆਰਾ ਇਸ ਘਟਨਾ ‘ਚ ਲਾਪਰਵਾਹੀ ਵਾਲੇ ਵਿਵਹਾਰ ਲਈ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ |
ਦੂਜੇ ਪਾਸੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਹਾਥਰਸ ਦੇ ਸਰਕਾਰੀ ਹਸਪਤਾਲ ‘ਚ ਜ਼ਖ਼ਮੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਿਆ। ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਅਖਿਲੇਸ਼ ਯਾਦਵ ਨੇ ਕਿਸ ਘਟਨਾ ਨੂੰ ਦੁਖਦਾਈ ਦੱਸਿਆ ਅਤੇ ਇਸ ਨੂੰ ਯੂਪੀ ਸਰਕਾਰ ਦੀ ਲਾਪ੍ਰਵਾਹੀ ਕਿਹਾ |