Site icon TheUnmute.com

MLA ਸੁਖਵਿੰਦਰ ਸੁੱਖੀ ਨੂੰ HC ਦੇ ਵਕੀਲ ਨੇ ਭੇਜਿਆ ਨੋਟਿਸ, ਅਸਤੀਫੇ ਦੀ ਕੀਤੀ ਮੰਗ

MLA Sukhwinder Sukhi

ਚੰਡੀਗੜ੍ਹ, 20 ਅਗਸਤ 2024: ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਬੰਗਾ ਤੋਂ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ (MLA Sukhwinder Sukhi) ਮੁਸ਼ਕਿਲਾਂ ‘ਚ ਘਿਰਦੇ ਨਜ਼ਰ ਆ ਰਹੇ | ਜਾਣਕਾਰੀ ਮੁਤਾਬਕ ਪੰਜਾਬ ਅਤੇ ਹਰਿਆਣਾ ਦੇ ਐਡਵੋਕੇਟ ਐਚਸੀ ਅਰੋੜਾ ਨੇ ਸੁਖਵਿੰਦਰ ਸੁੱਖੀ ਨੂੰ ਪਬਲਿਕ ਡਿਮਾਂਡ ਨੋਟਿਸ ਭੇਜਿਆ ਹੈ ਅਤੇ ਉਨ੍ਹਾਂ ਨੂੰ ਅਸਤੀਫਾ ਦੇਣ ਦੀ ਮੰਗ ਕੀਤੀ ਹੈ |

ਐਡਵੋਕੇਟ ਐਚਸੀ ਅਰੋੜਾ ਮੁਤਾਬਕ ਸੁਖਵਿੰਦਰ ਸੁੱਖੀ (MLA Sukhwinder Sukhi) ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਵਿਧਾਇਕ ਚੁਣੇ ਗਏ ਸਨ ਅਤੇ ਹੁਣ ਉਹ ‘ਆਪ’ ਪਾਰਟੀ ‘ਚ ਸ਼ਾਮਲ ਹੀ ਗਏ | ਇਸ ਲਈ ਸੁਖਵਿੰਦਰ ਸੁੱਖੀ ‘ਤੇ ਵੀ ਦਲ-ਬਦਲ ਵਿਰੋਧੀ ਕਾਨੂੰਨ ਲਾਗੂ ਹੁੰਦਾ ਹੈ | ਇਸ ਲਈ ਸੁਖਵਿੰਦਰ ਸੁੱਖੀ ਨੂੰ ਆਪਣੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ, ਨਹੀਂ ਤਾਂ ਇਸਦੀ ਸ਼ਿਕਾਇਤ ਵਿਧਾਨ ਸਭਾ ਸਪੀਕਰ ਨੂੰ ਕੀਤਾ ਜਾਵੇਗੀ।

Exit mobile version