Site icon TheUnmute.com

ਖੰਨਾ ਐਸਐਸਪੀ ਦਫ਼ਤਰ ‘ਚ ਹੈੱਡ ਕਾਂਸਟੇਬਲ ਦੀ ਗੋਲੀ ਲੱਗਣ ਕਾਰਨ ਮੌਤ

Khanna

ਚੰਡੀਗੜ੍ਹ, 26 ਮਈ 2023: ਪੰਜਾਬ ਵਿੱਚ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਖੰਨਾ (Khanna) ਐਸਐਸਪੀ ਦਫ਼ਤਰ ਵਿੱਚ ਹੈੱਡ ਕਾਂਸਟੇਬਲ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਹੈੱਡ ਕਾਂਸਟੇਬਲ 9MM ਸਰਵਿਸ ਰਿਵਾਲਵਰ ਸਾਫ਼ ਕਰ ਰਿਹਾ ਸੀ ਜਦੋਂ ਅਚਾਨਕ ਗੋਲੀ ਚੱਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਉਹ 4 ਦਿਨ ਪਹਿਲਾਂ ਡੀਐਸਪੀ ਗੁਰਮੀਤ ਸਿੰਘ ਦੇ ਨਾਲ ਗੰਨਮੈਨ ਵਜੋਂ ਤਾਇਨਾਤ ਸੀ। ਮ੍ਰਿਤਕ ਦੀ ਪਛਾਣ ਰਸ਼ਪਿੰਦਰ ਸਿੰਘ ਵਜੋਂ ਹੋਈ ਹੈ।

ਜਾਣਕਾਰੀ ਮੁਤਾਬਕ ਸ਼ੁੱਕਰਵਾਰ ਨੂੰ ਉਹ ਰੀਡਰ ਦੇ ਕਮਰੇ ‘ਚ ਇਕੱਲਾ ਬੈਠਾ ਸੀ। ਇਸ ਦੌਰਾਨ ਅਚਾਨਕ ਰਿਵਾਲਵਰ ‘ਚੋਂ ਗੋਲੀ ਚੱਲ ਗਈ। ਅਧਿਕਾਰੀ ਮਾਮਲੇ ਦੀ ਜਾਂਚ ‘ਚ ਲੱਗੇ ਹੋਏ ਹਨ। ਫਾਇਰਿੰਗ ਦੀ ਆਵਾਜ਼ ਸੁਣ ਕੇ ਮੁਲਾਜ਼ਮਾਂ ਵਿਚ ਹਫੜਾ-ਦਫੜੀ ਮੱਚ ਗਈ। ਸਟਾਫ ਨੇ ਮੌਕੇ ‘ਤੇ ਪਹੁੰਚ ਕੇ ਖੂਨ ਨਾਲ ਲੱਥਪੱਥ ਰਸ਼ਪਿੰਦਰ ਨੂੰ ਹਸਪਤਾਲ ਪਹੁੰਚਾਇਆ ਪਰ ਉਹ ਜ਼ਖਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ। ਪੁਲਿਸ ਮੁਲਾਜ਼ਮਾਂ ਦੇ ਪਰਿਵਾਰ ਵਾਲਿਆਂ ਨੂੰ ਸੂਚਨਾ ਦੇ ਦਿੱਤੀ ਗਈ ਹੈ।

Exit mobile version