ਅਧਿਆਪਕ ਮੁਅੱਤਲ

ਬਠਿੰਡਾ ‘ਚ ਰਿਸ਼ਵਤ ਲੈਣ ਦੇ ਦੋਸ਼ ਹੇਠ ਹੈੱਡ ਕਾਂਸਟੇਬਲ ਮੁਅੱਤਲ

ਬਠਿੰਡਾ 18 ਅਗਸਤ 2022: ਬਠਿੰਡਾ (Bathinda) ਪੁਲਿਸ ਚੌਕੀ ਵਰਧਮਾਨ ਵਿੱਚ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਨੂੰ ਰਿਸ਼ਵਤ ਲੈਣ ਦੇ ਦੋਸ਼ ‘ਚ ਮੁਅੱਤਲ ਕਰ ਦਿੱਤਾ ਹੈ | ਜਾਣਕਾਰੀ ਅਨੁਸਾਰ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਨੇ ਅਮਰਪੁਰਾ ਬਸਤੀ ਦੇ ਇੱਕ ਵਿਅਕਤੀ ਨੂੰ ਜੂਆ ਖੇਡਦੇ ਹੋਏ ਰੰਗੇ ਹੱਥੀਂ ਫੜਿਆ ਸੀ ਅਤੇ ਬਦਲੇ ਵਿੱਚ ਉਸ ਤੋਂ 5 ਹਜ਼ਾਰ ਰੁਪਏ ਰਿਸ਼ਵਤ ਮੰਗੀ ਸੀ, ਫਿਰ 1 ਹਜ਼ਾਰ ਰੁਪਏ ਵਿੱਚ ਸੌਦਾ ਤੈਅ ਹੋ ਗਿਆ ਸੀ, ਜਿਸ ਤੋਂ ਬਾਅਦ ਰਿਸ਼ਵਤ ਲੈਣ ਦੀ ਵੀਡੀਓ ਵਾਇਰਲ ਹੋ ਗਈ ਸੀ।

ਵਾਇਰਲ ਵੀਡੀਓ ਤੋਂ ਬਾਅਦ ਕਾਰਵਾਈ ਕਰਦੇ ਹੋਏ ਹੁਣ ਪੁਲਿਸ ਨੇ ਹੈੱਡ ਕਾਂਸਟੇਬਲ ਨੂੰ ਮੁਅੱਤਲ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਨੂੰ ਲੈ ਕੇ ਡੀਐਸਪੀ ਵਿਸ਼ਵਜੀਤ ਮਾਨ ਨੇ ਦੱਸਿਆ ਕਿ ਵਾਇਰਲ ਵੀਡੀਓ ਵਿੱਚ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਰਿਸ਼ਵਤ ਲੈਂਦਾ ਨਜ਼ਰ ਆ ਰਿਹਾ ਹੈ, ਜਿਸ ਦੇ ਆਧਾਰ ‘ਤੇ ਕਾਰਵਾਈ ਕੀਤੀ ਗਈ ਹੈ।

Scroll to Top