ਚੰਡੀਗੜ੍ਹ, 01 ਫਰਵਰੀ 2025: Union Budget 2025: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਵੇਰੇ 11 ਵਜੇ ਕੇਂਦਰੀ ਬਜਟ 2025 ਪੇਸ਼ ਕੀਤਾ। ਇਹ ਬਜਟ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਪੂਰਾ ਬਜਟ ਹੈ। ਜਿਕਰਯੋਗ ਹੈ ਕਿ ਇਹ ਬਜਟ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਲਗਾਤਾਰ ਅੱਠਵਾਂ ਬਜਟ ਹੈ। ਇਹ ਬਜਟ ਪੇਸ਼ ਕਰਕੇ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਨੇ ਲਗਾਤਾਰ ਅੱਠਵੀਂ ਵਾਰ ਬਜਟ ਪੇਸ਼ ਕਰਨ ਦਾ ਇੱਕ ਵਿਲੱਖਣ ਰਿਕਾਰਡ ਬਣਾਇਆ ਹੈ।
ਸਿਹਤ ਖੇਤਰ ਲਈ 2025 ਦੇ ਬਜਟ (Health Budget 2025) ‘ਚ ਦੇਸ਼ ਦੇ ਜ਼ਿਲ੍ਹਾ ਹਸਪਤਾਲਾਂ ‘ਚ ਕੈਂਸਰ ਸੈਂਟਰ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਦੇਸ਼ ‘ਚ ਕੈਂਸਰ ਦੀਆਂ ਦਵਾਈਆਂ ਸਸਤੀਆਂ ਕੀਤੀਆਂ ਜਾਣਗੀਆਂ। ਜੀਵਨ ਰੱਖਿਅਕ ਦਵਾਈਆਂ ‘ਤੇ ਟੈਕਸ ਛੋਟ ਹੋਵੇਗੀ। ਇਸਦੇ ਨਾਲ ਹੀ ਡਾਕਟਰੀ ਉਪਕਰਣ ਸਸਤੇ ਹੋਣਗੇ।
ਚਰਚਾ ਹੈ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਪਣੇ ਬਜਟ ਭਾਸ਼ਣ ‘ਚ ਸਿਹਤ ਨਾਲ ਸਬੰਧਤ ਕੋਈ ਵੱਡਾ ਐਲਾਨ ਨਹੀਂ ਕੀਤਾ, ਜਿਸਦੀ ਲੋਕਾਂ ਨੂੰ ਸਭ ਤੋਂ ਵੱਧ ਉਮੀਦ ਸੀ ਅਤੇ ਜਿਸਦੀ ਉਨ੍ਹਾਂ ਨੂੰ ਸਭ ਤੋਂ ਵੱਧ ਲੋੜ ਸੀ। ਇਸ ਵਾਰ ਵੀ ਪਿਛਲੇ ਬਜਟ ਵਾਂਗ, ਉਨ੍ਹਾਂ ਨੇ ਸਿਰਫ਼ ਕੁਝ ਦਵਾਈਆਂ ‘ਤੇ ਕਸਟਮ ਡਿਊਟੀ ਘਟਾਉਣ ਅਤੇ ਉਨ੍ਹਾਂ ਨੂੰ ਥੋੜ੍ਹਾ ਸਸਤਾ ਕਰਨ ਦਾ ਐਲਾਨ ਕੀਤਾ ਹੈ।
ਸਿਹਤ ‘ਤੇ ਖਰਚ ਵਧਿਆ
ਸਰਕਾਰ ਨੇ ਦੇਸ਼ ਦੀ ਸਿਹਤ ਸੰਭਾਲ ਪ੍ਰਣਾਲੀ ਦੇ ਵਿਕਾਸ, ਰੱਖ-ਰਖਾਅ ਅਤੇ ਸੁਧਾਰ ਲਈ 95,957.87 ਕਰੋੜ ਰੁਪਏ ਅਲਾਟ ਕੀਤੇ ਹਨ, ਜੋ ਕਿ ਵਿੱਤੀ ਸਾਲ 2025 ‘ਚ 86582.48 ਕਰੋੜ ਰੁਪਏ ਤੋਂ ਵੱਧ ਹੈ। ਸਰਕਾਰ ਨੇ ਫਾਰਮਾਸਿਊਟੀਕਲ ਉਦਯੋਗ ਲਈ ਪੀ.ਐਲ.ਆਈ. ਲਈ 2,445 ਕਰੋੜ ਰੁਪਏ ਵੀ ਅਲਾਟ ਕੀਤੇ ਹਨ।
ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ (AB PM-JAY) ਨੂੰ ₹9,406 ਕਰੋੜ ਰੁਪਏ ਅਲਾਟ ਹੋਏ । ਇਸ ਤੋਂ ਇਲਾਵਾਸਰਕਾਰ ਨੇ ਪ੍ਰਧਾਨ ਮੰਤਰੀ ਆਯੁਸ਼ਮਾਨ ਭਾਰਤ ਸਿਹਤ ਬੁਨਿਆਦੀ ਢਾਂਚਾ ਮਿਸ਼ਨ (PMABHIM) ਲਈ ₹4,200 ਕਰੋੜ ਅਲਾਟ ਕੀਤੇ ਹਨ।
ਸਰਕਾਰ ਨੇ ਰਾਸ਼ਟਰੀ ਸਿਹਤ ਮਿਸ਼ਨ (NHM) ਨੂੰ ₹37,226.92 ਕਰੋੜ ਅਲਾਟ ਕੀਤੇ। ਰਾਸ਼ਟਰੀ ਟੈਲੀ ਮਾਨਸਿਕ ਸਿਹਤ ਪ੍ਰੋਗਰਾਮ ਲਈ ₹79.6 ਕਰੋੜ ਅਲਾਟ ਕੀਤੇ ਗਏ ਹਨ।
ਕੈਂਸਰ ਦਵਾਈਆਂ ‘ਤੇ ਕਸਟਮ ਡਿਊਟੀ ਜ਼ੀਰੋ
ਕੇਂਦਰੀ ਵਿੱਤ ਮੰਤਰੀ ਨੇ 36 ਜੀਵਨ ਰੱਖਿਅਕ ਦਵਾਈਆਂ ਦੇ ਇੰਪੋਰਟ ‘ਤੇ ਕਸਟਮ ਡਿਊਟੀ ਵਿੱਚ ਛੋਟ ਦਾ ਐਲਾਨ ਕੀਤਾ ਹੈ। ਇਹ ਛੋਟ ਕਿੰਨੀ ਹੋਵੇਗੀ, ਇਹ ਅਜੇ ਸਪੱਸ਼ਟ ਨਹੀਂ ਹੈ।
6 ਜੀਵਨ ਰੱਖਿਅਕ ਦਵਾਈਆਂ ਦੇ ਇੰਪੋਰਟ ‘ਤੇ ਸਿਰਫ਼ 5% ਡਿਊਟੀ ਲਗਾਈ ਜਾਵੇਗੀ।
3 ਕੈਂਸਰ ਦਵਾਈਆਂ ‘ਤੇ ਕਸਟਮ ਡਿਊਟੀ ਜ਼ੀਰੋ ਕਰ ਦਿੱਤੀ ਗਈ ਹੈ, ਜਿਨ੍ਹਾਂ ‘ਚ Trastuzumab Deruxtecan ਅਤੇ Osimertinib ਸ਼ਾਮਲ ਹਨ |
ਮੈਡੀਕਲ ਉਪਕਰਣ ਸਸਤੇ ਕੀਤੇ ਜਾਣਗੇ, ਪਰ ਅਜੇ ਇਹ ਸਪੱਸ਼ਟ ਨਹੀਂ ਹੈ ਕਿ ਕਿੰਨੀ ਛੋਟ ਹੋਵੇਗੀ।
ਬਜਟ ‘ਚ ਸਿਹਤ ਨਾਲ ਜੁੜੀਆਂ ਗੱਲਾਂ ਕਹੀਆਂ-
ਸਾਰੇ ਜ਼ਿਲ੍ਹਾ ਹਸਪਤਾਲਾਂ ‘ਚ ਕੈਂਸਰ ਡੇਅ ਕੇਅਰ ਸੈਂਟਰ ਬਣਾਏ ਜਾਣਗੇ। ਇਨ੍ਹਾਂ ‘ਚੋਂ 200 ਕੇਂਦਰ ਸਿਰਫ਼ 2025-26 ‘ਚ ਹੀ ਖੁੱਲ੍ਹਣਗੇ।
ਸਾਰੇ ਪ੍ਰਾਇਮਰੀ ਸਿਹਤ ਸੰਭਾਲ ਕੇਂਦਰਾਂ ‘ਚ ਬ੍ਰੌਡਬੈਂਡ ਕਨੈਕਟੀਵਿਟੀ ਪ੍ਰਦਾਨ ਕੀਤੀ ਜਾਵੇਗੀ,, ਇਸਦੇ ਨਾਲ ਹੀ ਗਿਗ ਵਰਕਰਾਂ ਨੂੰ ਜਨ ਆਰੋਗਯ ਯੋਜਨਾ ਨਾਲ ਜੋੜਿਆ ਜਾਵੇਗਾ।
13 ਮਰੀਜ਼ ਸਹਾਇਤਾ ਪ੍ਰੋਗਰਾਮ ਮੁੱਢਲੀ ਕਸਟਮ ਡਿਊਟੀ ਤੋਂ ਬਾਹਰ ਹੋਣਗੇ।
ਕੇਂਦਰ ਸਰਕਾਰ ਨੇ ਨਵੇਂ ਮੈਡੀਕਲ ਕਾਲਜ ਅਤੇ ਹਸਪਤਾਲ ਖੋਲ੍ਹਣ ਦਾ ਐਲਾਨ ਕੀਤਾ, ਪਰ ਉਨ੍ਹਾਂ ਦੀ ਗਿਣਤੀ ਦਾ ਖੁਲਾਸਾ ਨਹੀਂ ਕੀਤਾ।
ਵਿੱਤ ਮੰਤਰੀ ਸੀਤਾਰਮਨ ਨੇ ਕਿਹਾ ਕਿ 2014 ਤੋਂ ਮੈਡੀਕਲ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ 1.1 ਲੱਖ ਮੈਡੀਕਲ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਸੀਟਾਂ ਜੋੜੀਆਂ ਗਈਆਂ ਹਨ। ਅਗਲੇ ਸਾਲ ਹਸਪਤਾਲਾਂ ਅਤੇ ਕਾਲਜਾਂ ‘ਚ 10,000 ਵਾਧੂ ਸੀਟਾਂ ਜੋੜੀਆਂ ਜਾਣਗੀਆਂ। ਸਰਕਾਰ ਅਗਲੇ 3 ਸਾਲਾਂ ‘ਚ ਸਾਰੇ ਜ਼ਿਲ੍ਹਾ ਹਸਪਤਾਲਾਂ ‘ਚ ਡੇਕੇਅਰ ਕੈਂਸਰ ਸੈਂਟਰ ਸਥਾਪਤ ਕਰਨ ਦੀ ਸਹੂਲਤ ਦੇਵੇਗੀ।
Read More: Union Budget 2025: ਕੇਂਦਰ ਸਰਕਾਰ ਵੱਲੋਂ ਬਜਟ 2025 ‘ਚ ਕਿਸਾਨਾਂ ਲਈ ਵੱਡੇ ਐਲਾਨ