July 3, 2024 5:26 am
Dengue disease

ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਰਿਕਸ਼ਾ ਰਵਾਨਾ

ਫਾਜ਼ਿਲਕਾ 22 ਮਈ 2024: ਡੇਂਗੂ ਬਿਮਾਰੀ (Dengue disease) ਦੇ ਖਤਰੇ ਨੂੰ ਮੁੱਖ ਰੱਖਦੇ ਹੋੲੋ ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ, ਇਸੇ ਲੜੀ ਤਹਿਤ ਫਾਜ਼ਿਲਕਾ ਸ਼ਹਿਰ ਦੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਵੱਲੋਂ ਦਫਤਰ ਸਿਵਲ ਸਰਜਨ ਫਾਜ਼ਿਲਕਾਂ ਤੋਂ ਜਾਰੂਕਤਾ ਰਿਕਸ਼ਾ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਸਿਵਲ ਸਰਜਨ ਡਾ. ਚੰਦਰ ਸ਼ੇਖਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਬੈਨਰਾਂ, ਪੈਂਫਲਿਟਾਂ, ਮੀਡੀਆ ਅਤੇ ਜਾਗਰੂਕਤਾ ਸਮਾਗਮ ਕਰਕੇ ਡੇਂਗੂ, ਮਲੇਰੀਆ ਬਿਮਾਰੀਆਂ (Dengue disease) ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਵੀ ਡੇਂਗੂ ਬਿਮਾਰੀ ਪ੍ਰਤੀ ਜਾਗਰੂਕ ਕਰਦੀ ਇੱਕ ਰਿਕਸ਼ਾ 5 ਦਿਨਾਂ ਲਈ ਸ਼ਹਿਰ ਵਿੱਚ ਭੇਜੀ ਗਈ ਹੈ, ਜਿਸ ਦੇ ਨਾਲ ਬਰੀਡ ਚੈਕਰ ਵੀ ਮੌਜੂਦ ਹੋਣਗੇ। ਇਸ ਰਾਹੀਂ ਅਨਾਊਂਸਮੈਂਟ ਅਤੇ ਪੈਂਫਲਿਟਾਂ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਮੌਕੇ ਤੇ ਲਾਰਵੇ ਦੀ ਭਾਲ ਕਰਕੇ ਨਸ਼ਟ ਕਰਵਾਇਆ ਜਾਵੇਗਾ।

ਉਨ੍ਹਾਂ ਵੱਖ ਵੱਖ-ਵੱਖ ਵਿਭਾਗਾਂ ਦੇ ਮੁਖੀਆਂ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ, ਵਿਦਿਅਕ ਸੰਸਥਾਵਾਂ ਦੇ ਮੁਖੀ, ਮੀਡੀਆ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ ਤੋਂ ਸਮਾਜ ਨੂੰ ਬਚਾਉਣ ਲਈ ਸਹਿਯੋਗ ਦੇਣ ਅਤੇ ਹਰ ਸ਼ੁੱਕਰਵਾਰ ਖੁਸ਼ਕ ਦਿਵਸ ਮਨਾਇਆ ਜਾਣਾ ਚਾਹੀਦਾ ਹੈ। ਉਸ ਦਿਨ ਕੂਲਰਾਂ, ਗਮਲਿਆਂ, ਫਰਿੱਜਾਂ ਦੀਆਂ ਟ੍ਰੇਆਂ, ਹੋਰ ਪਾਣੀ ਦੇ ਬਰਤਨਾਂ ਜਾਂ ਹੋਰ ਪਾਣੀ ਖੜਣ ਵਾਲੇ ਸੋਮਿਆਂ ਨੂੰ ਚੰਗੀ ਤਰ੍ਹਾਂ ਖਾਲੀ ਕਰਕੇ ਸੁਕਾ ਕੇ ਦੁਬਾਰਾ ਵਰਤੋਂ ਵਿੱਚ ਲਿਆਉਣਾ ਚਾਹੀਦਾ ਹੈ ਅਤੇ ਨੀਵੀਆਂ ਥਾਵਾਂ ਤੇ ਮਿੱਟੀ ਪਾ ਕੇ ਪੂਰ ਦੇਣੀਆਂ ਚਾਹੀਦੀਆਂ ਹਨ।

ਜਿਨ੍ਹਾਂ ਥਾਵਾਂ ਛੱਪੜਾਂ, ਟੋਬਿਆਂ ਆਦਿ ਤੋਂ ਪਾਣੀ ਸਾਫ਼ ਨਹੀਂ ਕੀਤਾ ਜਾ ਸਕਦਾ, ਉਥੇ ਹਰ ਹਫ਼ਤੇ ਕਾਲਾ ਸੜਿਆ ਹੋਇਆ ਤੇਲ ਪਾਉਣਾ ਚਾਹੀਦਾ ਹੈ। ਸੋਣ ਲੱਗਿਆ ਮੱਛਰ ਭਜਾਉਣ ਵਾਲੀਆਂ ਕਰੀਮਾਂ ਦਾ ਇਸਤੇਮਾਲ ਕਰੋ ਅਤੇ ਸਰੀਰ ਢੱਕਣੇ ਕੱਪੜੇ ਪਾਓ। ਇਸ ਮੌਕੇ ਡਾ ਕਵਿਤਾ ਸਿੰਘ, ਡਾ ਐਡੀਸਨ ਐਰਿਕ, ਡਾ ਸੁਨੀਤਾ ਕੰਬੋਜ਼, ਰੋਹਿਤ, ਵਿਨੋਦ ਖੁਰਾਣਾ, ਰਵਿੰਦਰ ਸ਼ਰਮਾ, ਸੁਖਜਿੰਦਰ ਸਿੰਘ, ਕ੍ਰਿਸ਼ਨ ਕੁਮਾਰ, ਸਵਰਨ ਸਿੰਘ ਅਤੇ ਰਜਨੀ ਹਾਜ਼ਰ ਸਨ।