July 4, 2024 6:28 pm
ਸਿਹਤ ਮੰਤਰੀ ਤੇ ਵੀ.ਸੀ

ਸਿਹਤ ਮੰਤਰੀ ਤੇ ਵੀ.ਸੀ. ਵਿਵਾਦ ਨੂੰ ਲੈ ਕੇ CM ਭਗਵੰਤ ਮਾਨ ਦਾ ਬਿਆਨ ਆਇਆ ਸਾਹਮਣੇ

ਚੰਡੀਗੜ੍ਹ 30 ਜੁਲਾਈ 2022: ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਬਾਬਾ ਫਰੀਦ ਯੂਨੀਵਰਸਿਟੀ ਆਫ ਸਾਇੰਸ ਦੇ ਵੀ.ਸੀ. ਡਾਕਟਰ ਰਾਜ ਬਹਾਦਰ ਨਾਲ ਕੀਤੇ ਦੁਰਵਿਵਹਾਰ ਦਾ ਮਾਮਲਾ ਕਾਫੀ ਭਖਿਆ ਹੋਇਆ ਹੈ | ਇਸ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ | ਉਨ੍ਹਾਂ ਕਿਹਾ ਕਿ ਕੰਮ ਦੌਰਾਨ ਤਲਖ਼ੀਆਂ ਹੋ ਜਾਂਦੀਆਂ ਹਨ | ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਵਧੀਆ ਤਰੀਕੇ ਨਾਲ ਹੈਂਡਲ ਕੀਤਾ ਜਾ ਸਕਦਾ ਸੀ | ਉਨ੍ਹਾਂ ਕਿਹਾ ਡਾ. ਰਾਜ ਬਹਾਦਰ ਮੇਰੇ ਬੜੇ ਚੰਗੇ ਮਿੱਤਰ ਹਨ |

ਜਿਕਰਯੋਗ ਹੈ ਕਿ ਬਾਬਾ ਫਰੀਦ ਯੂਨੀਵਰਸਿਟੀ ਆਫ ਸਾਇੰਸ ਦੇ ਵੀ.ਸੀ. ਡਾਕਟਰ ਰਾਜ ਬਹਾਦਰ ਨੇ ਕਿਹਾ ਸੀ ਕਿ ਮੁੱਖ ਮੰਤਰੀ ਭਗਵੰਤ ਨੇ ਉਨ੍ਹਾਂ ਕੋਲੋਂ ਮੁਆਫ਼ੀ ਮੰਗ ਲਈ ਹੈ | ਜਿਕਰਯੋਗ ਹੈ ਕਿ ਬੀਤੇ ਦਿਨ ਸਿਹਤ ਮੰਤਰੀ ਦੇ ਵਤੀਰੇ ਤੋਂ ਬਾਅਦ ਵਾਈਸ ਚਾਂਸਲਰ ਨੇ ਅਸਤੀਫਾ ਦੇ ਦਿੱਤਾ ਸੀ |