ਚੰਡੀਗੜ੍ਹ 21 ਜਨਵਰੀ 2023: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ 9 ਮਹੀਨਿਆਂ ਵਿਚ ਤਿੰਨ ਵਾਰ ਪੰਜਾਬ ਦੇ ਸਿਹਤ ਮੰਤਰੀ ਬਦਲੇ ਜਾ ਚੁੱਕੇ ਹਨ ਅਤੇ ਹੁਣ ਕੁਝ ਦਿਨ ਪਹਿਲਾਂ ਬਣੇ ਨਵੇਂ ਸਿਹਤ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਅੰਮ੍ਰਿਤਸਰ ਪਹੁੰਚੇ ਅਤੇ ਅੰਮ੍ਰਿਤਸਰ ਵਿੱਚ ਹੋਣ ਜਾ ਰਹੇ ਜੀ G-20 ਸੰਮੇਲਨ ਅਤੇ 26 ਜਨਵਰੀ ਨੂੰ ਨਵੇਂ ਬਣ ਰਹੇ ਮੁਹੱਲਾ ਕਲੀਨਿਕ ਦਾ ਦੌਰਾ ਕਰਨ ਪਹੁੰਚੇ |
ਅੰਮ੍ਰਿਤਸਰ ਪਹੁੰਚਣ ਤੇ ਡੀਸੀ ਕੰਪਲੈਕਸ ਵਿੱਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਗਾਰਡ ਆਫ ਆਨਰ ਨਾਲ ਸਨਮਾਨਿਤ ਕੀਤਾ ਗਿਆ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਬਲਬੀਰ ਸਿੰਘ ਨੇ ਕਿਹਾ ਕਿ 26 ਜਨਵਰੀ ਨੂੰ ਪੰਜਾਬ ਵਿੱਚ 422 ਦੇ ਕਰੀਬ ਨਵੇਂ ਮੁਹੱਲਾ ਕਲੀਨਿਕ ਖੋਲ੍ਹਣ ਜਾ ਰਹੇ ਹਨ ਅਤੇ ਜੋ ਮੁਹੱਲਾ ਕਲੀਨਿਕ ਅੰਮ੍ਰਿਤਸਰ ਵਿੱਚ ਖੁੱਲਣ ਜਾ ਰਹੇ ਹਨ ਅਤੇ ਇਸ ਤੋ ਇਲਾਵਾ ਅੰਮ੍ਰਿਤਸਰ ਵਿੱਚ ਹੋਣ ਵਾਲੇ ਕਿਉਂਕਿ G-20 ਸੰਮੇਲਨ ਨੂੰ ਲੈ ਕੇ ਵੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕਰਨਗੇ |
ਉਸ ਤੋਂ ਬਾਅਦ ਮੈਡੀਕਲ ਨਾਲ ਸਬੰਧਤ ਅੰਮ੍ਰਿਤਸਰ ਕਾਲਜ਼ ਅਤੇ ਇਮਾਰਤਾਂ ਦਾ ਦੌਰਾ ਕਰਨਗੇ ਅੱਗੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਣ ਤੱਕ ਜੋ ਕਿਹਾ ਉਹ ਕਰਕੇ ਦਿਖਾਇਆ ਅਤੇ ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਨ ਦਾ ਐਲਾਨ ਜੋ ਭਗਵੰਤ ਸਿੰਘ ਮਾਨ ਨੇ ਕੀਤਾ ਹੈ ਉਹ ਬੰਦ ਹੀ ਰਹੇਗੀ ਅਤੇ ਕਿਸਾਨ ਖ਼ੁਸ਼ੀ-ਖ਼ੁਸ਼ੀ ਆਪਣੇ ਘਰਾਂ ਨੂੰ ਵਾਪਸ ਜਾ ਸਕਦੇ ਹਨ |
ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਵਿਚ ਜਿੰਨੀਆਂ ਵੀ ਸਰਕਾਰੀ ਹਸਪਤਾਲਾਂ ਦੀਆਂ ਇਮਾਰਤਾਂ ਹਨ ਪਿਛਲੀਆਂ ਸਰਕਾਰਾਂ ਨੇ ਉਹਨਾਂ ਦੀ ਹਾਲਤ ਖਸਤਾ ਕੀਤੀ ਹੋਈ ਹੈ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਹੌਲੀ ਹੌਲੀ ਇਹਨਾਂ ਇਮਾਰਤਾਂ ‘ਚ ਵੀ ਸੁਧਾਰ ਲਿਆਵੇਗੀ ਅਤੇ ਹਸਪਤਾਲਾਂ ਦੇ ਪ੍ਰਬੰਧ ਵੀ ਠੀਕ ਕਰੇਗੀ |