ਚੰਡੀਗੜ੍ਹ, 30 ਸਤੰਬਰ 2025: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿੰਡ ਭੌਰਾ (ਜ਼ਿਲ੍ਹਾ ਨਵਾਂਸ਼ਹਿਰ) ‘ਚ ਆਮ ਆਦਮੀ ਕਲੀਨਿਕ ਸਥਾਪਤ ਕਰਨ ਲਈ ਆਪਣੇ ਜੱਦੀ ਘਰ ਅਤੇ ਨਾਲ ਲੱਗਦੀਆਂ ਦੁਕਾਨਾਂ ਨੂੰ ਪੰਜਾਬ ਸਰਕਾਰ ਨੂੰ ਸਮਰਪਿਤ ਕੀਤਾ ਹੈ।
ਪੰਜਾਬ ਸਰਕਾਰ ਮੁਤਾਬਕ ਡਾ. ਬਲਬੀਰ ਸਿੰਘ ਦੇ ਫੈਸਲੇ ਨਾਲ ਪਿੰਡ ਭੌਰਾ ਦੇ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ। ਉਨ੍ਹਾਂ ਨੂੰ ਹੁਣ ਉੱਚ-ਗੁਣਵੱਤਾ ਵਾਲੀ ਸਿਹਤ ਸੰਭਾਲ ਲਈ ਦੂਰ-ਦੁਰਾਡੇ ਸ਼ਹਿਰਾਂ ‘ਚ ਜਾਣਾ ਨਹੀਂ ਪਵੇਗਾ। ਕਲੀਨਿਕ ਲੋਕਾਂ ਨੂੰ ਨੇੜੇ-ਤੇੜੇ ਦੇ ਇਲਾਜ ਦੀਆਂ ਸਹੂਲਤਾਂ ਤੱਕ ਪਹੁੰਚ ਪ੍ਰਦਾਨ ਕਰੇਗਾ, ਜਿਸ ਨਾਲ ਲੋਕਾਂ ਦਾ ਸਮਾਂ ਅਤੇ ਪੈਸਾ ਦੋਵੇਂ ਬਚਣਗੇ।
ਜਿਕਰਯੋਗ ਹੈ ਕਿ ਆਮ ਆਦਮੀ ਕਲੀਨਿਕ ਜਨਤਾ ਨੂੰ ਮੁਫ਼ਤ ਇਲਾਜ, ਮੁਫ਼ਤ ਦਵਾਈਆਂ ਅਤੇ ਮੁਫ਼ਤ ਲੈਬ ਟੈਸਟ ਪ੍ਰਦਾਨ ਕਰਦੇ ਹਨ। ਸਿਹਤ ਮੰਤਰੀ ਨੇ ਕਿਹਾ ਹੈ ਕਿ ਉਨ੍ਹਾਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਪੰਜਾਬੀ ਇਲਾਜ ਤੋਂ ਵਾਂਝਾ ਨਾ ਰਹੇ। ਹਰ ਵਰਗ ਦੇ ਲੋਕ, ਭਾਵੇਂ ਗਰੀਬ ਹੋਣ ਜਾਂ ਅਮੀਰ, ਸਿਹਤ ਸੰਭਾਲ ਦੇ ਬਰਾਬਰ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ-ਕੇਂਦਰਿਤ ਹੈ ਅਤੇ ਹਰ ਫੈਸਲੇ ‘ਚ ਜਨਤਾ ਦੀ ਭਲਾਈ ਨੂੰ ਸਭ ਤੋਂ ਅੱਗੇ ਰੱਖਦੀ ਹੈ।
Read More: ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਡਾ. ਬਲਜੀਤ ਕੌਰ ਨੇ ਹੜ੍ਹ ਪੀੜ੍ਹਤਾਂ ਦੀ ਕੀਤੀ ਵਿੱਤੀ ਮੱਦਦ