ਚੰਡੀਗੜ੍ਹ, 25 ਅਗਸਤ 2024: ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਵਲੋਂ ਅੱਜ 39ਵੇਂ ਕੌਮੀ ਅੱਖਾਂ ਦੇ ਦਾਨ ਪੰਦਰਵਾੜੇ (National Eye Donation Fortnight) ਦੀ ਸ਼ੁਰੂਆਤ ਕੀਤੀ । ਉਨ੍ਹਾਂ ਦੱਸਿਆ ਕਿ ਅੱਖਾਂ ਦਾਨ ਦੀ ਮਹੱਤਤਾ ਬਾਰੇ ਲੋਕਾਂ ‘ਚ ਜਾਗਰੂਕਤਾ ਫੈਲਾਉਣ ਅਤੇ ਟਰਾਂਸਪਲਾਂਟੇਸ਼ਨ ਲਈ ਕੌਰਨੀਆ ਦੀ ਗੰਭੀਰ ਘਾਟ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਲੋਕਾਂ ਨੂੂੰ ਮੌਤ ਉਪਰੰਤ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਇਸਦੀ ਸ਼ੁਰੂਆਤ ਕੀਤੀ |39ਵਾਂ ਕੌਮੀ ਅੱਖਾਂ ਦਾਨ ਪੰਦਰਵਾੜਾ 25 ਅਗਸਤ ਤੋਂ 8 ਸਤੰਬਰ ਤੱਕ ਮਨਾਇਆ ਜਾਵੇਗਾ।
ਸਿਹਤ ਮੰਤਰੀ ਨੇ ਅੱਖਾਂ ਦਾਨ ਕਰਨ ਲਈ ਲੋਕਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਹੈ । ਉਨ੍ਹਾਂ ਕਿਹਾ ਕਿ ਅੱਖਾਂ ਦਾਨ ਇੱਕ ਮਹਾਨ ਅਤੇ ਨੇਕ ਕਾਰਜ ਹੈ ਕਿਉਂਕਿ ਇਹ ਅੱਖਾਂ ਤੋਂ ਵਾਂਝੇ ਕਿਸੇ ਵਿਅਕਤੀ ਦੇ ਹਨ੍ਹੇਰੇ ਜੀਵਨ ਨੂੰ ਚਾਨਣ ਦੀ ਸੌਗਾਤ ਦੇ ਸਕਦਾ ਹੈ।