ਚੰਡੀਗੜ੍ਹ, 27 ਜੂਨ 2023: ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ (Dr. Balbir Singh) ਪਟਿਆਲਾ ਜ਼ਿਲ੍ਹੇ ਦੇ ਹਸਪਤਾਲਾਂ ਦਾ ਦੌਰਾ ਕਰ ਰਹੇ ਹਨ। ਪਹਿਲਾਂ ਡਾ: ਬਲਬੀਰ ਸਿੰਘ ਨੇ ਘਨੌਰ ਹਸਪਤਾਲ ਅਤੇ ਹੁਣ ਮਾਤਾ ਕੌਸ਼ੱਲਿਆ ਹਸਪਤਾਲ ਦਾ ਦੌਰਾ ਕੀਤਾ ਹੈ । ਜਿਕਰਯੋਗ ਹੈ ਕਿ ਇਸ ਤੋਂ ਇਲਾਵਾ ਸਿਹਤ ਮੰਤਰੀ ਅੱਜ ਹੋਰਨਾਂ ਜ਼ਿਲ੍ਹਿਆਂ ਦੇ ਹਸਪਤਾਲਾਂ ਦਾ ਵੀ ਦੌਰਾ ਕਰਨਗੇ।
ਇਸ ਮੌਕੇ ਡਾ: ਬਲਬੀਰ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਵਾਅਦੇ ਪੂਰੇ ਕਰ ਰਹੀ ਹੈ। ਸਿਹਤ ਮੰਤਰੀ ਖੁਦ ਹਸਪਤਾਲਾਂ ਵਿੱਚ ਜਾ ਕੇ ਚੈਕਿੰਗ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿੱਚ ਜੋ ਵੀ ਕਮੀਆਂ ਪਾਈਆਂ ਜਾਣਗੀਆਂ, ਉਨ੍ਹਾਂ ਨੂੰ ਜਲਦ ਦੂਰ ਕਰ ਦਿੱਤਾ ਜਾਵੇਗਾ । ਪੰਜਾਬ ਦੇ ਹਰ ਹਸਪਤਾਲ ਅਤੇ ਡਿਸਪੈਂਸਰੀਆਂ ਨੂੰ ਅਪਗ੍ਰੇਡ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਨੂੰ ਅਪਗ੍ਰੇਡ ਕੀਤਾ ਗਿਆ ਹੈ।