ਲੁਧਿਆਣਾ, 21 ਜੂਨ 2025: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਨੇ ਅੱਜ ਪੰਜਾਬ ਦੇ ਲੁਧਿਆਣਾ ਸਥਿਤ ਸਿਵਲ ਹਸਪਤਾਲ ਦਾ ਦੌਰਾ ਕਰਨਾ ਸੀ। ਪਰ ਕੁਝ ਕਾਰਨਾਂ ਕਰਕੇ ਡਾ. ਬਲਬੀਰ ਸਿੰਘ ਦਾ ਦੌਰਾ ਰੱਦ ਕਰ ਦਿੱਤਾ ਗਿਆ ਹੈ। ਸਿਹਤ ਮੰਤਰੀ ਨੇ ਲੁਧਿਆਣਾ ਦੌਰੇ ਦੌਰਾਨ ਅੱਜ ਥੈਲੇਸੀਮੀਆ ਵਾਰਡ ਦਾ ਉਦਘਾਟਨ ਵੀ ਕਰਨਾ ਸੀ। ਇਸ ਲਈ ਪ੍ਰਸ਼ਾਸਨ ਵੱਲੋਂ ਤਿਆਰੀਆਂ ਕੀਤੀਆਂ ਗਈਆਂ ਸਨ।
ਸਿਹਤ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਦੇ ਦੌਰੇ ਲਈ ਸਿਵਲ ਹਸਪਤਾਲ ਦੇ ਵਾਰਡਾਂ ‘ਚ ਸਫਾਈ ਦੇ ਪੂਰੇ ਪ੍ਰਬੰਧ ਕੀਤੇ ਗਏ ਸਨ। ਮੰਤਰੀ ਡਾ. ਬਲਬੀਰ ਸਿੰਘ ਹਸਪਤਾਲ ਦੇ ਵਾਰਡਾਂ ਦੀ ਜਾਂਚ ਵੀ ਕਰਨ ਵਾਲੇ ਸਨ। ਇਸ ਲਈ ਜ਼ਿਲ੍ਹਾ ਸਿਹਤ ਵਿਭਾਗ ਨੇ ਸਾਰੇ ਡਾਕਟਰਾਂ ਅਤੇ ਸਟਾਫ ਨੂੰ ਸਮੇਂ ਸਿਰ ਡਿਊਟੀ ‘ਤੇ ਹਾਜ਼ਰ ਹੋਣ ਦੇ ਆਦੇਸ਼ ਦਿੱਤੇ ਸਨ।
Read More: ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਲੁਧਿਆਣਾ ਸਿਵਲ ਹਸਪਤਾਲ ਦਾ ਦੌਰਾ