Punjabi University

ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚੇ ਵੱਲੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਰਿਹਾਇਸ ਦਾ ਘਿਰਾਓ

ਪਟਿਆਲਾ, 23 ਮਾਰਚ 2023: ਪੰਜਾਬੀ ਯੂਨੀਵਰਸਿਟੀ (Punjabi University) ਪਟਿਆਲਾ ਨੂੰ ਵਿੱਤੀ ਸੰਕਟ ਤੋਂ ਬਾਹਰ ਕੱਢਣ ਲਈ ਅਤੇ ਵੱਡੀ ਗਰਾਂਟ ਜਾਰੀ ਕਰਨ ਦੇ ਮਕਸਦ ਨਾਲ ਪਿਛਲੇ ਨੌ ਦਿਨਾਂ ਤੋਂ ਪੰਜਾਬੀ ਯੂਨੀਵਰਸਿਟੀ ਮੋਰਚੇ ਵੱਲੋਂ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਉਥੇ ਹੀ ਪੰਜਾਬੀ ਯੁਨੀਵਰਸਿਟੀ ਬਚਾਓ ਮੋਰਚੇ ਵੱਲੋਂ ਪੂਡਾ ਗਰਾਉਂਡ ਵਿਖੇ ਇਕ ਵਿਸ਼ਾਲ ਇਕੱਠ ਕਰਕੇ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਇਸ ਤੋਂ ਬਾਅਦ ਇੱਕ ਵਿਸ਼ਾਲ ਕਾਫਲੇ ਸਮੇਤ ਕੈਬਨਿਟ ਮੰਤਰੀ ਡਾਕਟਰ ਬਲਬੀਰ ਸਿੰਘ ਦੀ ਕੋਠੀ ਦਾ ਘਿਰਾਓ ਕੀਤਾ ਗਿਆ |

ਹਾਲਾਂਕਿ ਵੱਡੀ ਗਿਣਤੀ ਵਿੱਚ ਇਕੱਠੀ ਹੋਈ ਪਟਿਆਲਾ ਪੁਲਿਸ ਵੱਲੋਂ ਮੋਰਚੇ ਦੇ ਇਹਨਾਂ ਆਗੂਆਂ ਨੂੰ ਡਾਕਟਰ ਦੀ ਕੋਠੀ ਤੋਂ ਕੁਝ ਕਦਮ ਪਹਿਲਾਂ ਹੀ ਰੋਕ ਲਿਆ ਗਿਆ, ਜਿੱਥੇ ਇਨ੍ਹਾਂ ਆਗੂਆਂ ਵੱਲੋਂ ਡਾਕਟਰ ਬਲਵੀਰ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਮੁਰਦਾਬਾਦ ਦੇ ਨਾਅਰੇ ਲਗਾਉਂਦੇ ਹੋਏ ਯੂਨੀਵਰਸਿਟੀ ਗ੍ਰਾਂਟ ਜਾਰੀ ਕਰਨ ਦੀ ਮੰਗ ਕੀਤੀ ਹੈ, ਉੱਥੇ ਹੀ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਹਰ ਇੱਕ ਮੰਤਰੀ ਅਤੇ ਵਿਧਾਇਕ ਵੱਲੋਂ ਯੂਨੀਵਰਸਿਟੀ ਨੂੰ ਕਰੋੜਾਂ ਰੁਪਏ ਦੀ ਗ੍ਰਾਂਟ ਜਾਰੀ ਕਰਨ ਦੇ ਵਾਅਦੇ ਕੀਤੇ ਗਏ, ਪਰ ਇਨ੍ਹਾਂ ਵਾਅਦਿਆਂ ਤੇ ਅੱਜ ਤੱਕ ਬੂਰ ਨਹੀ ਪਿਆ |

ਉਨ੍ਹਾਂ ਨੇ ਕਿਹਾ ਕਿ ਅੱਜ ਪੰਜਾਬੀ ਯੂਨੀਵਰਸਿਟੀ (Punjabi University) ਦੀ ਹਾਲਤ ਤਰਸਯੋਗ ਬਣ ਗਈ ਹੈ | ਮੋਰਚੇ ਦੇ ਆਗੂਆਂ ਨੇ ਪੰਜਾਬ ਦੇ ਲੋਕਾਂ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਇਸ ਧਰਨੇ ਪ੍ਰਦਰਸ਼ਨ ਵਿਚ ਸ਼ਾਮਲ ਹੋ ਕੇ ਯੂਨੀਵਰਸਿਟੀ ਦੇ ਭਵਿੱਖ ਨੂੰ ਬਚਾਉਣ ਦੀ ਅਪੀਲ ਕੀਤੀ ਹੈ |

Scroll to Top