Health Minister Jauramajra

ਸਿਹਤ ਮੰਤਰੀ ਜੋੜਾਮਾਜਰਾ ਨੇ ਆਪਣੇ ਨਿੱਜੀ ਖਾਤੇ ‘ਚੋਂ ਹਸਪਤਾਲ ‘ਚ ਭੇਜੇ 200 ਨਵੇਂ ਗੱਦੇ

ਚੰਡੀਗੜ੍ਹ 08 ਅਗਸਤ 2022: ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ (Health Minister Chetan Singh Jauramajra) ਵਲੋਂ ਆਪਣੇ ਨਿੱਜੀ ਖਾਤੇ ਵਿੱਚੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਖੇ ਮਰੀਜ਼ਾਂ ਲਈ 200 ਦੇ ਕਰੀਬ ਨਵੇਂ ਗੱਦੇ ਭੇਜੇ ਗਏ ਹਨ | ਉਨ੍ਹਾਂ ਨੇ ਕਿਹਾ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਨਵੇਂ ਗੱਦੇ ਆਉਣਗੇ।

ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਅਤੇ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਰਾਜ ਬਹਾਦਰ ਵਿਚਕਾਰ ਗੰਦੇ ਗੱਦਿਆਂ ਪਿੱਛੇ ਹੀ ਵਿਵਾਦ ਹੋਇਆ ਸੀ ਕਿਉਂਕਿ ਚੇਤਨ ਸਿੰਘ ਜੋੜਾਮਾਜਰਾ ਨੇ ਵੀਸੀ ਰਾਜ ਬਹਾਦਰ ਨੂੰ ਗੰਦੇ ਗੱਦੇ ‘ਤੇ ਪੈਣ ਨੂੰ ਮਜਬੂਰ ਕਰ ਦਿੱਤਾ ਸੀ | ਜਿਸਤੋਂ ਦੁਖੀ ਹੋ ਕੇ ਵੀਸੀ ਰਾਜ ਬਹਾਦਰ ਨੇ ਆਪਣਾ ਪੰਜਾਬ ਸਰਕਾਰ ਨੂੰ ਅਸਤੀਫਾ ਭੇਜ ਦਿੱਤਾ ਸੀ।

Scroll to Top