ਸ੍ਰੀ ਮੁਕਤਸਰ ਸਾਹਿਬ 16 ਸਤੰਬਰ 2022: ਸਿਹਤ ਮੰਤਰੀ ਚੇਤਨ ਸਿੰਘ ਜ਼ੋੜਮਾਜਰਾ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ਵਿਖੇ ਪਹੁੰਚੇ। ਇਸ ਮੌਕੇ ਉਹਨਾਂ ਨੇ ਹਸਪਤਾਲ ਦਾ ਨਿਰੀਖਣ ਕੀਤਾ ਅਤੇ ਹਸਪਤਾਲ ਵਿਚ ਇਲਾਜ਼ ਅਧੀਨ ਮਰੀਜ਼ਾਂ ਨਾਲ ਖੁਦ ਗੱਲਬਾਤ ਵੀ ਕੀਤੀ। ਇਸ ਨਿਰੀਖਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸਿਹਤ ਮੰਤਰੀ ਨੇ ਕਿਹਾ ਕਿ ਹਸਪਤਾਲ ਵਿਚ ਪ੍ਰਬੰਧ ਵਧੀਆ ਹਨ।
ਉਹਨਾਂ ਕਿਹਾ ਕਿ ਡਾਕਟਰਾਂ ਦੀ ਕਮੀ ਹੈ ਅਤੇ ਇਹ ਜਲਦ ਪੂਰੀ ਕਰ ਦਿੱਤੀ ਜਾਵੇਗੀ। ਜਿਲ੍ਹਾ ਹਸਪਤਾਲ ਹੋਣ ਦੇ ਬਾਵਜੂਦ ਹਸਪਤਾਲ ਵਿਚ ਆਈ ਸੀ ਯੂ ਨਾ ਹੋਣ ਤੇ ਸਿਹਤ ਮੰਤਰੀ ਨੇ ਕਿਹਾ ਕਿ ਜ਼ੋ ਜ਼ੋ ਕੰਮ ਹੋਣ ਵਾਲੇ ਹਨ ਉਹ ਜਲਦ ਕਰ ਦਿੱਤੇ ਜਾਣਗੇ। ਡਾਕਟਰਾਂ ਦੀ ਲੰਮੇ ਸਮੇਂ ਤੋਂ ਕਮੀ ਦੇ ਸਵਾਲ ਤੇ ਸਿਹਤ ਮੰਤਰੀ ਨੇ ਕਿਹਾ ਕਿ ਬੀਤੀਆਂ ਸਰਕਾਰਾਂ ਦੌਰਾਨ ਡਾਕਟਰਾਂ ਦੀ ਭਰਤੀ ਨਾ ਹੋਣ ਕਾਰਨ ਇਹ ਸਮੱਸਿਆ ਆਈ ਹੈ ਹੁਣ ਇਹ ਸਮੱਸਿਆ ਜਲਦ ਹੱਲ ਕਰਨ ਲਈ ਯਤਨ ਕੀਤੇ ਜਾ ਰਹੇ ਹਨ।
ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਭਾਜਪਾ ਤੇ ਵਿਧਾਇਕਾਂ ਨੂੰ 25 ਕਰੋੜ ਰੁਪਏ ਤੱਕ ਦੀਆਂ ਆਫ਼ਰ ਦੇਣ ਦੇ ਮਾਮਲੇ ਵਿਚ ਸਿਹਤ ਮੰਤਰੀ ਨੇ ਕੋਈ ਜਵਾਬ ਨਹੀਂ ਦਿੱਤਾ। ਉਧਰ ਪੱਤਰਕਾਰਾਂ ਨਾਲ ਗੱਲਬਾਤ ਤੋਂ ਪਹਿਲਾ ਹਸਪਤਾਲ ਵਿਚ ਮਰੀਜ਼ਾਂ ਨਾਲ ਗੱਲਬਾਤ ਕਰਦਿਆ ਸਿਹਤ ਮੰਤਰੀ ਚੇਤਨ ਸਿੰਘ ਜ਼ੋੜਮਾਜ਼ਰਾ ਜਿਥੇ ਮਰੀਜ਼ਾਂ ਨੂੰ ਇਹ ਕਹਿੰਦੇ ਨਜ਼ਰ ਆਏ ਕਿ ਉਹ ਡਾਕਟਰਾਂ ਨੂੰ ਦੁਆਵਾਂ ਦੇਣ ਉਥੇ ਹੀ ਸਰਕਾਰੀ ਹਸਪਤਾਲ ਵਿਚ ਲੱਗੀ ਡਾਇਲਸਸ ਯੂਨਿਟ ਤੋਂ ਵੀ ਉਹਨਾਂ ਤਸੱਲੀ ਪ੍ਰਗਟ ਕੀਤੀ।