Satender Jain

ਸਿਹਤ ਮੰਤਰੀ ਸਤੇਂਦਰ ਜੈਨ ਨੂੰ ਲੋਕਨਾਇਕ ਹਸਪਤਾਲ ‘ਚ ਕਰਵਾਇਆ ਭਰਤੀ

ਚੰਡੀਗੜ੍ਹ 20 ਜੂਨ 2022: ਦਿੱਲੀ ਸਰਕਾਰ ਦੇ ਸਿਹਤ ਮੰਤਰੀ ਸਤੇਂਦਰ ਜੈਨ (Satender Jain) ਨੂੰ ਦਿਲ ਦੀ ਜਾਂਚ (heart checkup) ਲਈ ਲੋਕਨਾਇਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਜੈਨ ਨੂੰ ਈਡੀ ਨੇ 30 ਮਈ ਨੂੰ ਮਨੀ ਲਾਂਡਰਿੰਗ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ।ਇਸ ਤੋਂ ਪਹਿਲਾਂ ਅਪ੍ਰੈਲ ਵਿੱਚ, ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ, 2002 ਦੇ ਤਹਿਤ ਜੈਨ ਦੇ ਪਰਿਵਾਰ ਅਤੇ ਕੰਪਨੀਆਂ ਦੀ 4.81 ਕਰੋੜ ਰੁਪਏ ਦੀ ਅਚੱਲ ਜਾਇਦਾਦ ਕੁਰਕ ਕੀਤੀ ਸੀ। ਇਸ ਵਿੱਚ ਅਕਿੰਚਨ ਡਿਵੈਲਪਰਜ਼ ਪ੍ਰਾਈਵੇਟ ਲਿਮਟਿਡ, ਇੰਡੋ ਮੈਟਲ ਇੰਪੈਕਸ ਪ੍ਰਾਈਵੇਟ ਲਿਮਟਿਡ ਅਤੇ ਹੋਰ ਕੰਪਨੀਆਂ ਦੀ ਜਾਇਦਾਦ ਸ਼ਾਮਲ ਹੈ। ਅਦਾਲਤ ਸਿਹਤ ਮੰਤਰੀ ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਚੁੱਕੀ ਹੈ |

Scroll to Top