Site icon TheUnmute.com

ਸਿਹਤ ਮੰਤਰੀ ਵਲੋਂ ਮਲੋਟ ਸਿਵਲ ਹਸਪਤਾਲ ਦਾ ਦੌਰਾ, ਕਿਹਾ ਡਾਕਟਰਾਂ ਦੀ ਘਾਟ ਨੂੰ ਜਲਦ ਕਰਾਂਗੇ ਪੂਰਾ

Malout Civil Hospital

ਸ੍ਰੀ ਮੁਕਤਸਰ ਸਾਹਿਬ 16 ਸਤੰਬਰ 2022: ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਹਸਪਤਾਲ ਮਲੋਟ (Malout Civil Hospital) ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਨੇ ਸਿਵਲ ਹਸਪਤਾਲ ਦੀ ਮੁਸ਼ਕਲਾਂ ਨੂੰ ਸੁਣਿਆ ਅਤੇ ਡਾਕਟਰਾਂ ਦੀ ਘਾਟ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ |

ਇਸ ਮੌਕੇ ਸਿਹਤ ਮੰਤਰੀ ਨੇ ਪੰਜਾਬ ਸਰਕਾਰ ਦੇ 6 ਮਹੀਨੇ ਦੀ ਕਾਰਗੁਜ਼ਾਰੀ ‘ਤੇ ਬੋਲਦੇ ਕਿਹਾ ਕਿ ਸਰਕਾਰ ਨੇ ਆਪਣੀਆਂ ਲੋਕਾਂ ਨੂੰ ਦਿੱਤੀਆਂ ਗਰੰਟੀਆਂ ਨੂੰ ਪੂਰਾ ਕੀਤਾ ਅਤੇ ਬਾਕੀਆਂ ਨੂੰ ਪੂਰਾ ਕਰਨਾ ਲਈ ਯਤਨਸ਼ੀਲ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਮਹੱਲਾ ਕਲੀਨਕ ਖੋਲ੍ਹੇ ਨੂੰ ਇੱਕ ਮਹੀਨਾ ਹੋਇਆ ਜਿਸ ਵਿਚ 1 ਲੱਖ 61 ਹਜਾਰ ਦੇ ਕਰੀਬ ਓ.ਪੀ.ਡੀ. ਹੋਈਆਂ ਅਤੇ 21 ਹਜਾਰ ਤੋਂ ਵੱਧ ਲੋਕਾਂ ਦੇ ਟੈਸਟ ਕੀਤੇ ਗਏ ਹਨ |

ਪਰ ਦੂਜੇ ਪਾਸੇ ਪੰਜਾਬ ਦੇ ਸਿਹਤ ਮੰਤਰੀ ਦੇ ਇਸ ਦੌਰੇ ਦੀ ਕਿਸੇ ਵੀ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਨੂੰ ਕੋਈ ਜਾਣਕਾਰੀ ਨਾ ਦਿੱਤੇ ਜਾਣ ਕਰਕੇ ਉਨ੍ਹਾ ਵਿਚ ਭਾਰੀ ਰੋਸ਼ ਹੈ | ਇੱਥੋਂ ਤੱਕ ਕਿ ਜ਼ਿਲ੍ਹੇ ਦੇ ਮੀਡੀਆ ਕਰਮੀਆਂ ਨੂੰ ਵੀ ਇਨ੍ਹਾਂ ਦੇ ਦੌਰੇ ਦੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ ।

ਇਸ ਮੌਕੇ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾ ਦੇ ਜ਼ਿਲ੍ਹਾ ਕੁਆਡੀਨੇਟਰ ਸੁਖਦੇਵ ਸਿੰਘ ਨੇ ਦੱਸਿਆ ਨੇ ਇਕ ਪਾਸੇ ਪੰਜਾਬ ਸਰਕਾਰ ਚੰਗੀਆਂ ਸਿਹਤ ਸਹੂਲਤਾਂ ਦੇਣ ਦੀ ਗੱਲ ਕਰ ਰਹੀ ਹੈ ਪਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਸਪਤਾਲ ਵਿਚ ਡਾਕਟਰਾਂ ਦੀ ਵੱਡੀ ਘਾਟ ਹੈ | ਸਿਵਲ ਹਸਪਤਾਲ ਵਿਚੋਂ ਕਈ ਡਾਕਟਰ ਅਸਤੀਫੇ ਦੇ ਕੇ ਚਲੇ ਗਏ ਹਨ ਸਿਵਲ ਹਸਪਤਾਲ ਤਾਂ ਸਿਰਫ ਰੱਬ ਆਸਰੇ ਹੀ ਚੱਲ ਰਿਹਾ ਹੈ |

ਉਨ੍ਹਾਂ ਕਿਹਾ ਕਿ ਅਸੀਂ ਮੰਤਰੀ ਅੱਗੇ ਮੰਗਾ ਰੱਖਣੀਆਂ ਸ਼ਨ ਪਰ ਸਾਨੂੰ ਮੰਤਰੀ ਦੇ ਦੌਰੇ ਦੀ ਕੋਈ ਜਾਣਕਾਰੀ ਨਹੀਂ ਦਿਤੀ ਗਈ | ਜਿਸ ਨਾਲ ਸੰਸਥਾਵਾ ਵਿਚ ਭਾਰੀ ਰੋਸ਼ ਹੈ ਉਨ੍ਹਾਂ ਪ੍ਰਸਾਸਨ  ਦੇ ਪ੍ਰਬੰਧਾਂ ਤੇ ਸਵਾਲ ਉਠਾਏ ।

Exit mobile version