July 7, 2024 2:46 pm
Hospitals

550 ਕਰੋੜ ਦੀ ਲਾਗਤ ਨਾਲ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਦੀ ਸਿਹਤ ਕ੍ਰਾਂਤੀ ਮੁਹਿੰਮ ਦੀ ਸ਼ੁਰੂਆਤ: CM ਭਗਵੰਤ ਮਾਨ

ਚੰਡੀਗੜ੍ਹ, 02 ਅਕਤੂਬਰ 2023: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਆਉਣਗੇ। ਅਰਵਿੰਦ ਕੇਜਰੀਵਾਲ ਪਟਿਆਲਾ ਵਿੱਚ ਸੂਬਾਈ ਪ੍ਰੋਗਰਾਮ ਵਿੱਚ ਸ਼ਿਰਕਤ ਕਰਨਗੇ। ਇਸਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਟਵੀਟ ਰਹੀ ਦੱਸਿਆ ਕਿ ਅੱਜ ਤੋਂ ਅਸੀਂ ਆਪਣੀ ਸਿਹਤ ਕ੍ਰਾਂਤੀ ਵਾਲੀ ਗਾਰੰਟੀ ਨੂੰ ਹੋਰ ਅੱਗੇ ਵਧਾਉਂਦਿਆਂ 550 ਕਰੋੜ ਦੀ ਲਾਗਤ ਨਾਲ ਪੰਜਾਬ ਦੇ ਹਸਪਤਾਲਾਂ (Hospitals) ਨੂੰ ਅਪਗ੍ਰੇਡ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਕਰ ਰਹੇ ਹਾਂ |

ਜਿਸਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਵੀਨੀਕਰਨ ਕੀਤੇ ਗਏ ਮਾਤਾ ਕੌਸ਼ਲਿਆ ਹਸਪਤਾਲ ਪਟਿਆਲਾ ਨੂੰ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕਰਕੇ ਕਰਨਗੇ । ਉਹਨਾਂ ਹਸਪਤਾਲ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ।

ਪੰਜਾਬ ਦੌਰੇ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਅਹਿਮ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅੱਜ ਪੰਜਾਬ ਵਿੱਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਕਿ ਅੱਜ ਗਾਂਧੀ ਜਯੰਤੀ ਮੌਕੇ ਪੰਜਾਬ ਵਿੱਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਸਾਰੇ ਸਰਕਾਰੀ ਹਸਪਤਾਲਾਂ (Hospitals) ਵਿੱਚ ਓਟੀ, ਆਈਸੀਯੂ ਆਦਿ ਸਾਰੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਵੇਗਾ। ਅੱਜ ਪੰਜਾਬ ਦੇ ਮੁੱਖ ਮੰਤਰੀ ਦੇ ਨਾਲ ਇਸ ਵਿੱਚ ਸ਼ਾਮਲ ਹੋਣ ਦਾ ਸੁਭਾਗ ਪ੍ਰਾਪਤ ਹੋਵੇਗਾ।