5 ਨਵੰਬਰ 2024: ਪੰਜਾਬ ਵਿੱਚ ਇਨ੍ਹੀਂ ਦਿਨੀਂ ਵੱਧ ਰਹੇ ਪ੍ਰਦੂਸ਼ਣ (pollution) ਕਾਰਨ ਸੂਬੇ ਦੇ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਦਲਦੇ ਮੌਸਮ ਅਤੇ ਵਧਦੇ ਪ੍ਰਦੂਸ਼ਣ ਕਾਰਨ ਹਵਾ ਦੀ ਗੁਣਵੱਤ(Air quality) ਵਿਗੜਨੀ ਸ਼ੁਰੂ ਹੋ ਗਈ ਹੈ।
ਜਿਸ ਕਾਰਨ ਸਾਹ ਦੀਆਂ ਬਿਮਾਰੀਆਂ, ਦਮਾ, ਜ਼ੁਕਾਮ, ਖਾਂਸੀ ਅਤੇ ਛਾਤੀ ਦੀਆਂ ਬਿਮਾਰੀਆਂ ਦੇ ਦੀ ਗਿਣਤੀ ਵੀ ਵੱਧ ਰਹੀ ਹੈ। ਇਸ ਸਬੰਧੀ ਜਿੱਥੇ ਸਮੁੱਚੇ ਪੰਜਾਬ ਦੇ ਲੋਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ, ਉੱਥੇ ਹੀ ਜ਼ਿਲ੍ਹਾ ਸਿਵਲ ਸਰਜਨ ਮਾਨਸਾ ਡਾ: ਰਣਜੀਤ ਸਿੰਘ ਨੇ ਵੀ ਇਸ ਸਬੰਧੀ ਐਡਵਾਈਜ਼ਰੀ (advisory) ਜਾਰੀ ਕਰਕੇ ਲੋਕਾਂ ਨੂੰ ਪ੍ਰਦੂਸ਼ਣ ਤੋਂ ਬਚਣ ਦੀ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਅਤੇ ਤਿਉਹਾਰਾਂ ਕਾਰਨ ਹਾਲਾਤ ਵਿਗੜ ਰਹੇ ਹਨ। ਹਵਾ ਦੀ ਗੁਣਵੱਤਾ ਦੇ ਵਿਗੜਦੇ ਸਕੋਰ ਉਹਨਾਂ ਲੋਕਾਂ ਵਿੱਚ ਬਿਮਾਰੀ ਅਤੇ ਮੌਤ ਦੀ ਦਰ ਨੂੰ ਵਧਾਉਂਦੇ ਹਨ ਜੋ ਇਸਦੇ ਸੰਪਰਕ ਵਿੱਚ ਆਉਂਦੇ ਹਨ।
ਖਾਸ ਤੌਰ ‘ਤੇ ਬੱਚੇ, ਗਰਭਵਤੀ ਔਰਤਾਂ, ਬਜ਼ੁਰਗ ਲੋਕ ਅਤੇ ਲੰਬੇ ਸਮੇਂ ਤੋਂ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਲੋਕ। ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਭਿਆਨਕ ਹਵਾ ਪ੍ਰਦੂਸ਼ਣ ਵਾਲੇ ਦਿਨ ਸਵੇਰੇ ਅਤੇ ਦੇਰ ਸ਼ਾਮ ਨੂੰ ਬਾਹਰ ਸੈਰ ਕਰਨ ਤੋਂ ਗੁਰੇਜ਼ ਕਰਨ, ਤਾਂ ਜੋ ਅਸੀਂ ਇਸ ਹਵਾ ਪ੍ਰਦੂਸ਼ਣ ਤੋਂ ਬਚ ਸਕੀਏ , ਤੇ ਜੇ ਅਸੀਂ ਕਿਤੇ ਮਜ਼ਬੂਰੀ ਨੂੰ ਬਾਹਰ ਜਾਂਦੇ ਵੀ ਹਾਂ ਤਾਂ ਮਾਸਕ ਦੀ ਵਰਤੋਂ ਕਰਨੀ ਚਾਹੀਦੀ ਹੈ |