ਚੰਡੀਗੜ੍ਹ, 29 ਜੂਨ 2024: ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ‘ਚ ਅੱਜ ਦਿੱਲੀ ਸਰਕਾਰ ਦੀ ਮੰਤਰੀ ਆਤਿਸ਼ੀ (Atishi) ਖ਼ਿਲਾਫ਼ ਮਾਣਹਾਨੀ ਮਾਮਲੇ ‘ਚ ਸੁਣਵਾਈ ਹੋਈ | ਆਤਿਸ਼ੀ ਅਦਾਲਤ ‘ਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਈ | ਅਦਾਲਤ ਨੇ ਕੇਸ ਦੀ ਸੁਣਵਾਈ 23 ਜੁਲਾਈ ਨੂੰ ਸੂਚੀਬੱਧ ਕੀਤਾ ਹੈ |
ਦਰਅਸਲ, ਸੂਬਾ ਭਾਜਪਾ ਮੀਡੀਆ ਮੁਖੀ ਪ੍ਰਵੀਨ ਸ਼ੰਕਰ ਕਪੂਰ ਨੇ ਦਿੱਲੀ ਮੰਤਰੀ ਆਤਿਸ਼ੀ (Atishi) ਖ਼ਿਲਾਫ਼ ਮਾਣਹਾਨੀ ਦਾ ਕੇਸ ਕੀਤਾ ਸੀ | ਉਨ੍ਹਾਂ ਨੇ ਆਤਿਸ਼ੀ ‘ਤੇ ਭਾਜਪਾ ‘ਤੇ ਝੂਠੇ ਦੋਸ਼ ਲਗਾਉਣ ਅਤੇ ਪਾਰਟੀ ਦੇ ਅਕਸ ਨੂੰ ਖ਼ਰਾਬ ਕਰਨ ਦਾ ਦੋਸ਼ ਲਾਏ ਹਨ। ਪਟੀਸ਼ਨ ‘ਚ ਦੋਸ਼ ਲਗਾਇਆ ਸੀ ਕਿ ਆਤਿਸ਼ੀ ਅਤੇ ਸੀਐੱਮ ਅਰਵਿੰਦ ਕੇਜਰੀਵਾਲ ਨੇ ਭਾਜਪਾ ‘ਤੇ ‘ਆਪ‘ ਵਿਧਾਇਕਾਂ ਨੂੰ ਪੈਸੇ ਦੇ ਕੇ ਤੋੜਨ ਦਾ ਦੋਸ਼ ਲਗਾਇਆ ਸੀ, ਜੋ ਕਿ ਪੂਰੀ ਤਰ੍ਹਾਂ ਗਲਤ ਹੈ।