ਚੰਡੀਗੜ੍ਹ, 23 ਫ਼ਰਵਰੀ 2023: ਪੰਜਾਬ ਦੇ ਬਹੁ-ਕਰੋੜੀ ਟੈਂਡਰ ਘੁਟਾਲੇ ਦੇ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ।ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇਸ ਮਾਮਲੇ ਦੀ ਸੁਣਵਾਈ 17 ਫਰਵਰੀ ਤੋਂ ਲਗਾਤਾਰ ਟਾਲ ਰਹੀ ਹੈ। ਹਾਈਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਅੱਜ 23 ਫਰਵਰੀ ਲਈ ਤੈਅ ਕੀਤੀ ਸੀ। ਪੰਜਾਬ ਸਰਕਾਰ ਦੀ ਤਰਫੋਂ ਆਪਣਾ ਪੱਖ ਪੇਸ਼ ਕਰਨ ਤੋਂ ਬਾਅਦ ਹਾਈਕੋਰਟ ਵੱਲੋਂ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਬਾਰੇ ਫੈਸਲਾ ਲਿਆ ਜਾ ਸਕਦਾ ਹੈ।
ਦਰਅਸਲ ਇਸ ਮਾਮਲੇ ‘ਚ ਜੇਲ ‘ਚ ਬੰਦ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਹਾਈਕੋਰਟ ‘ਚ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ। ਹਾਈਕੋਰਟ ਨੇ ਪਹਿਲਾਂ ਸੁਣਵਾਈ 17 ਫਰਵਰੀ, ਫਿਰ 20 ਫਰਵਰੀ ਅਤੇ ਫਿਰ ਅੱਜ 23 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਸੀ।