Site icon TheUnmute.com

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਹਾਈਕੋਰਟ ‘ਚ ਸੁਣਵਾਈ ਅੱਜ

Sundar Sham Arora

ਚੰਡੀਗੜ੍ਹ, 2 ਮਾਰਚ 2023: ਵਿਜੀਲੈਂਸ ਅਧਿਕਾਰੀ ਨੂੰ ਰਿਸ਼ਵਤ ਦੇਣ ਦੇ ਮਾਮਲੇ ਵਿੱਚ ਫਸੇ ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ (Sundar Sham Arora) ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ। ਮਾਮਲੇ ਦੀ ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜ਼ਮਾਨਤ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਇਸ ਤੋਂ ਪਹਿਲਾਂ ਸੁਣਵਾਈ ਦੌਰਾਨ ਹਾਈਕੋਰਟ ਦੇ ਹੁਕਮਾਂ ‘ਤੇ ਪੰਜਾਬ ਸਰਕਾਰ ਨੇ ਮਾਮਲੇ ਦੀ ਸਟੇਟਸ ਰਿਪੋਰਟ ਦਾਇਰ ਕੀਤੀ ਸੀ। ਇਸ ਤੋਂ ਬਾਅਦ ਮਾਮਲੇ ਦੀ ਸੁਣਵਾਈ ਹੋਈ ਪਰ ਉਨ੍ਹਾਂ ਨੂੰ ਰਾਹਤ ਨਹੀਂ ਮਿਲ ਸਕੀ। ਜ਼ਿਕਰਯੋਗ ਹੈ ਕਿ ਸੁੰਦਰ ਸ਼ਾਮ ਅਰੋੜਾ (Sundar Sham Arora)
ਨੇ ਇਸ ਤੋਂ ਪਹਿਲਾਂ ਪੰਜਾਬ ਦੀ ਮੋਹਾਲੀ ਦੀ ਜ਼ਿਲਾ ਅਦਾਲਤ ‘ਚ ਰੈਗੂਲਰ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ, ਪਰ ਅਦਾਲਤ ਨੇ ਇਸ ਪਟੀਸ਼ਨ ਨੂੰ ਰੱਦ ਕਰਦਿਆਂ ਅਰੋੜਾ ਨੂੰ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਸੀ। ਇਸ ਤੋਂ ਬਾਅਦ ਅਰੋੜਾ ਨੇ 11 ਨਵੰਬਰ ਨੂੰ ਰੈਗੂਲਰ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।

Exit mobile version