Site icon TheUnmute.com

ਪੰਜਾਬ ਵਿਧਾਨ ਸਭਾ ਇਜਲਾਸ ਸਬੰਧੀ ਅੱਜ ਸੁਪਰੀਮ ਕੋਰਟ ‘ਚ ਸੁਣਵਾਈ, ਰਾਜਪਾਲ ਦੇ ਚੁੱਕੇ 2 ਬਿੱਲਾਂ ਨੂੰ ਮਨਜ਼ੂਰੀ

Supreme Court

ਚੰਡੀਗੜ੍ਹ, 03 ਨਵੰਬਰ 2023: ਪੰਜਾਬ ਦੀ ਆਪ ਸਰਕਾਰ ਵੱਲੋਂ ਪੰਜਾਬ ‘ਚ ਵਿਧਾਨ ਸਭਾ ਇਜਲਾਸ ਦੀ ਵੈਧਤਾ ਨੂੰ ਲੈ ਕੇ ਦਾਇਰ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ (Supreme Court) ‘ਚ ਸੁਣਵਾਈ ਹੋਣ ਜਾ ਰਹੀ ਹੈ। ਹਾਲਾਂਕਿ ਪਟੀਸ਼ਨ ਦਾਇਰ ਕਰਨ ਤੋਂ ਬਾਅਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਨਰਮ ਰੁਖ਼ ਅਪਣਾਉਂਦਿਆਂ 3 ਵਿੱਚੋਂ 2 ਮਨੀ ਬਿੱਲਾਂ ਨੂੰ ਮਨਜ਼ੂਰੀ ਦਿੱਤੀ ਸੀ।

ਪੰਜਾਬ ਸਰਕਾਰ ਦੀ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਰਾਜਪਾਲ ਰਾਜ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਬਿੱਲਾਂ ਨੂੰ ਪਾਸ ਨਹੀਂ ਕਰ ਰਹੇ ਹਨ। ਸੂਬਾ ਸਰਕਾਰ 28 ਅਕਤੂਬਰ ਨੂੰ ਸੁਪਰੀਮ ਕੋਰਟ ਗਈ ਸੀ ਅਤੇ ਮਾਮਲੇ ਦੀ ਸੁਣਵਾਈ 3 ਨਵੰਬਰ ਨੂੰ ਤੈਅ ਕੀਤੀ ਗਈ ਸੀ।

ਰਾਜ ਸਰਕਾਰ ਵੱਲੋਂ ਜਿਨ੍ਹਾਂ ਦੋ ਮਨੀ ਬਿੱਲਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਉਨ੍ਹਾਂ ਵਿੱਚੋਂ ਇੱਕ ਜੀਐਸਟੀ ਸੋਧ ਬਿੱਲ 2023 ਹੈ, ਜਿਸ ਤਹਿਤ ਰਾਜ ਵਿੱਚ ਜੀਐਸਟੀ ਅਪੀਲੀ ਟ੍ਰਿਬਿਊਨਲ ਬਣਾਏ ਜਾਣੇ ਹਨ, ਜਦਕਿ ਦੂਜਾ ਬਿੱਲ ਗਿਰਵੀ ਰੱਖੀਆਂ ਜਾਇਦਾਦਾਂ ’ਤੇ ਸਟੈਂਪ ਡਿਊਟੀ ਲਾਉਣ ਬਾਰੇ ਹੈ।

Exit mobile version