ਚੰਡੀਗੜ੍ਹ 04 ਮਈ 2022: ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਅਤੇ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ (Bikram Majithia) ਦੀ ਕੁੱਝ ਦੇਰ ਬਾਅਦ ਮੋਹਾਲੀ ਅਦਾਲਤ ਵਿੱਚ ਪੇਸ਼ੀ ਹੋਵੇਗੀ। ਜਿਕਰਯੋਗ ਹੈ ਕਿ ਇਹ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਂਹੀ ਹੋਵੇਗੀ । ਬਿਕਰਮ ਮਜੀਠੀਆ ਨੇ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਆਪਣੀ ਜਾਨ ਨੂੰ ਖਤਰਾ ਦੱਸਦਿਆਂ ਮੋਹਾਲੀ ਕੋਰਟ ਵਿੱਚ ਅਰਜੀ ਦਿੱਤੀ ਸੀ। ਇਸਦੇ ਚੱਲਦੇ ਇਹ ਕੇਸ ਕਿਸੇ ਦੂਜੇ ਜੱਜ ਨੂੰ ਟਰਾਂਸਫਰ ਕਰ ਦਿੱਤਾ ਗਿਆ ਹੈ।
ਨਵੰਬਰ 23, 2024 4:05 ਪੂਃ ਦੁਃ