ਸੁਖਪਾਲ ਸਿੰਘ ਖਹਿਰਾ

ਕਾਂਗਰਸੀ MLA ਸੁਖਪਾਲ ਸਿੰਘ ਖਹਿਰਾ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਟਲੀ

ਚੰਡੀਗੜ੍ਹ, 9 ਜਨਵਰੀ 2024: ਹਲਕਾ ਭਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਰੁੱਧ ਥਾਣਾ ਸੁਭਾਨਪੁਰ ਕਪੂਰਥਲਾ ਵਿਖੇ ਦਰਜ ਹੋਏ ਮਾਮਲੇ ਸੰਬੰਧੀ ਕਪੂਰਥਲਾ ਦੀ ਅਦਾਲਤ ‘ਚ ਅੱਜ ਖਹਿਰਾ ਦੀ ਜ਼ਮਾਨਤ ਅਰਜ਼ੀ ਸੁਣਵਾਈ ਹੋਣੀ ਸੀ | ਦੱਸਿਆ ਜਾ ਰਿਹਾ ਹੈ ਕਿ ਥਾਣਾ ਸੁਭਾਨਪੁਰ ਵੱਲੋਂ ਰਿਕਾਰਡ ਨਾ ਪੇਸ਼ ਕੀਤੇ ਜਾਣ ਕਾਰਨ ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ਤੇ ਸੁਣਵਾਈ ਅੱਜ ਟਲ ਗਈ ਹੈ | ਹੁਣ ਇਸ ‘ਤੇ ਅਗਲੀ ਸੁਣਵਾਈ 11 ਜਨਵਰੀ ਨੂੰ ਹੋਵੇਗੀ।

ਜਿਕਰਯੋਗ ਹੈ ਕਿ 5 ਜਨਵਰੀ ਨੂੰ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੂੰ ਕਪੂਰਥਲਾ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ । ਉਨ੍ਹਾਂ ‘ਤੇ ਧਾਰਾ 195-ਏ ਅਤੇ 506 ਆਈਪੀਸੀ ਤਹਿਤ ਕਪੂਰਥਲਾ ਦੇ ਸੁਭਾਨਪੁਰ ਥਾਣੇ ਵਿੱਚ ਕੇਸ ਦਰਜ ਹੈ |

Scroll to Top